ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1039 · Raag Maaroo · Guru Nanak Dev Ji

1ਤੂ ਦਾਤਾ ਹਮ ਸੇਵਕ ਤੇਰੇ ॥

2ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥

3ਪੰਚ ਤਤੁ ਮਿਲਿ ਇਹੁ ਤਨੁ ਕੀਆ ॥

4ਆਤਮ ਰਾਮ ਪਾਏ ਸੁਖੁ ਥੀਆ ॥

5ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥

6ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥

7ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥

8ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥

9ਅਧਿਆਤਮ ਕਰਮ ਕਰੇ ਦਿਨੁ ਰਾਤੀ ॥

10ਨਿਰਮਲ ਜੋਤਿ ਨਿਰੰਤਰਿ ਜਾਤੀ ॥

11ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥

12ਬੇਣੁ ਰਸਾਲ ਵਜਾਵੈ ਸੋਈ ॥

13ਜਾ ਕੀ ਤ੍ਰਿਭਵਣ ਸੋਝੀ ਹੋਈ ॥

14ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥

15ਐਸੇ ਜਨ ਵਿਰਲੇ ਸੰਸਾਰੇ ॥

16ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥

17ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥

18ਘਰੁ ਦਰੁ ਮੰਦਰੁ ਜਾਣੈ ਸੋਈ ॥

19ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥

20ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥

21ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥

22ਸੇਵਕ ਪੰਚ ਨਾਹੀ ਬਿਖੁ ਚਾਖੀ ॥

23ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥

24ਤਖਤਿ ਬਹੈ ਤਖਤੈ ਕੀ ਲਾਇਕ ॥

25ਪੰਚ ਸਮਾਏ ਗੁਰਮਤਿ ਪਾਇਕ ॥

26ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥

27ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥

28ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥

29ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

30ਮਾਰੂ ਮਹਲਾ ੧ ॥

31ਹਰਿ ਧਨੁ ਸੰਚਹੁ ਰੇ ਜਨ ਭਾਈ ॥

32ਸਤਿਗੁਰ ਸੇਵਿ ਰਹਹੁ ਸਰਣਾਈ ॥

33ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥

34ਤੂ ਏਕੰਕਾਰੁ ਨਿਰਾਲਮੁ ਰਾਜਾ ॥

35ਤੂ ਆਪਿ ਸਵਾਰਹਿ ਜਨ ਕੇ ਕਾਜਾ ॥

36ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥

37ਦੇਹੀ ਨਗਰੀ ਊਤਮ ਥਾਨਾ ॥

38ਪੰਚ ਲੋਕ ਵਸਹਿ ਪਰਧਾਨਾ ॥

39ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥

40ਦੇਹੀ ਨਗਰੀ ਨਉ ਦਰਵਾਜੇ ॥

41ਸਿਰਿ ਸਿਰਿ ਕਰਣੈਹਾਰੈ ਸਾਜੇ ॥

42ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥

43ਪੁਰਖੁ ਅਲੇਖੁ ਸਚੇ ਦੀਵਾਨਾ ॥

44ਹੁਕਮਿ ਚਲਾਏ ਸਚੁ ਨੀਸਾਨਾ ॥

45ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath