ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 103 · Raag Maajh

1ਮਾਝ ਮਹਲਾ ੫ ॥

2ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥

3ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥

4ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥

5ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥

6ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥

7ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥

8ਸੁਣਿ ਸਾਜਨ ਮੇਰੇ ਮੀਤ ਪਿਆਰੇ ॥

9ਸਾਧਸੰਗਿ ਖਿਨ ਮਾਹਿ ਉਧਾਰੇ ॥

10ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥

11ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥

12ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥

13ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥

14ਮਾਝ ਮਹਲਾ ੫ ॥

15ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥

16ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥

17ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥

18ਸੂਖੁ ਭਇਆ ਦੁਖੁ ਦੂਰਿ ਪਰਾਨਾ ॥

19ਸੰਤ ਰਸਨ ਹਰਿ ਨਾਮੁ ਵਖਾਨਾ ॥

20ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥

21ਦਇਆ ਧਾਰੀ ਤਿਨਿ ਸਿਰਜਨਹਾਰੇ ॥

22ਜੀਅ ਜੰਤ ਸਗਲੇ ਪ੍ਰਤਿਪਾਰੇ ॥

23ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥

24ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥

25ਕਰਣਹਾਰਿ ਖਿਨ ਭੀਤਰਿ ਕਰਿਆ ॥

26ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥

27ਮਾਝ ਮਹਲਾ ੫ ॥

28ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥

29ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥

30ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥

31ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥

32ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥

33ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥

34ਜੀਅ ਜੰਤ ਸਭਿ ਤੁਧੁ ਉਪਾਏ ॥

35ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥

36ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥

37ਨਾਮੁ ਧਿਆਇ ਮਹਾ ਸੁਖੁ ਪਾਇਆ ॥

38ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥

39ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥

40ਮਾਝ ਮਹਲਾ ੫ ॥

41ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥

42ਭਗਤ ਜੀਵਹਿ ਗੁਣ ਗਾਇ ਅਪਾਰਾ ॥

43ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥

44ਮਨਸਾ ਧਾਰਿ ਜੋ ਘਰ ਤੇ ਆਵੈ ॥ ਸਾਧਸੰਗਿ ਜਨਮੁ ਮਰਣੁ ਮਿਟਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath