ਗੁਰੂ ਗ੍ਰੰਥ ਸਾਹਿਬ 1040 · Raag Maaroo · Guru Nanak Dev Ji
1ਸਰਬ ਨਿਰੰਜਨ ਪੁਰਖੁ ਸੁਜਾਨਾ ॥
2ਅਦਲੁ ਕਰੇ ਗੁਰ ਗਿਆਨ ਸਮਾਨਾ ॥
3ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥
4ਸਚੈ ਥਾਨਿ ਵਸੈ ਨਿਰੰਕਾਰਾ ॥
5ਆਪਿ ਪਛਾਣੈ ਸਬਦੁ ਵੀਚਾਰਾ ॥
6ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
7ਨਾ ਮਨੁ ਚਲੈ ਨ ਪਉਣੁ ਉਡਾਵੈ ॥
8ਜੋਗੀ ਸਬਦੁ ਅਨਾਹਦੁ ਵਾਵੈ ॥
9ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥
10ਭਉ ਬੈਰਾਗਾ ਸਹਜਿ ਸਮਾਤਾ ॥
11ਹਉਮੈ ਤਿਆਗੀ ਅਨਹਦਿ ਰਾਤਾ ॥
12ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥
13ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥
14ਰੋਗ ਕਟੇ ਕਾਟੀ ਜਮ ਫਾਸੀ ॥
15ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥
16ਕਾਲੈ ਕਵਲੁ ਨਿਰੰਜਨੁ ਜਾਣੈ ॥
17ਬੂਝੈ ਕਰਮੁ ਸੁ ਸਬਦੁ ਪਛਾਣੈ ॥
18ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥
19ਆਪੇ ਸਾਹੁ ਆਪੇ ਵਣਜਾਰਾ ॥
20ਆਪੇ ਪਰਖੇ ਪਰਖਣਹਾਰਾ ॥
21ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥
22ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
23ਘਟਿ ਘਟਿ ਰਵਿ ਰਹਿਆ ਬਨਵਾਰੀ ॥
24ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥
25ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥
26ਦੂਜਾ ਮੇਟੈ ਏਕੁ ਦਿਖਾਏ ॥
27ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥
28ਹਉਮੈ ਮੇਟਿ ਸਬਦਿ ਸੁਖੁ ਹੋਈ ॥
29ਆਪੁ ਵੀਚਾਰੇ ਗਿਆਨੀ ਸੋਈ ॥
30ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥
31ਮਾਰੂ ਮਹਲਾ ੧ ॥
32ਸਚੁ ਕਹਹੁ ਸਚੈ ਘਰਿ ਰਹਣਾ ॥
33ਜੀਵਤ ਮਰਹੁ ਭਵਜਲੁ ਜਗੁ ਤਰਣਾ ॥
34ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥
35ਹਉਮੈ ਮਮਤਾ ਲੋਭ ਬਿਨਾਸਨੁ ॥
36ਨਉ ਦਰ ਮੁਕਤੇ ਦਸਵੈ ਆਸਨੁ ॥
37ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥
38ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥
39ਅਕਲੁ ਗਾਇ ਜਮ ਤੇ ਕਿਆ ਡਰੀਐ ॥
40ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥
41ਸਚੁ ਹਰਿ ਨਾਮੁ ਸਚੁ ਹੈ ਸਰਣਾ ॥
42ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥
43ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥
44ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥
45ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥
46ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath