ਗੁਰੂ ਗ੍ਰੰਥ ਸਾਹਿਬ 1041 · Raag Maaroo · Guru Nanak Dev Ji
1ਸਚ ਬਿਨੁ ਭਵਜਲੁ ਜਾਇ ਨ ਤਰਿਆ ॥
2ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥
3ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
4ਝੂਠੀ ਜਗ ਹਿਤ ਕੀ ਚਤੁਰਾਈ ॥
5ਬਿਲਮ ਨ ਲਾਗੈ ਆਵੈ ਜਾਈ ॥
6ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
7ਉਪਜਹਿ ਬਿਨਸਹਿ ਬੰਧਨ ਬੰਧੇ ॥
8ਹਉਮੈ ਮਾਇਆ ਕੇ ਗਲਿ ਫੰਧੇ ॥
9ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
10ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥
11ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥
12ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
13ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥
14ਗੁਰਮਤਿ ਸਾਇਰਿ ਪਾਹਣ ਤਾਰੇ ॥
15ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
16ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥
17ਆਤਮ ਚੀਨਹੁ ਰਿਦੈ ਮੁਰਾਰੀ ॥
18ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
19ਗੁਰਮਤਿ ਪੰਚ ਸਖੇ ਗੁਰ ਭਾਈ ॥
20ਗੁਰਮਤਿ ਅਗਨਿ ਨਿਵਾਰਿ ਸਮਾਈ ॥
21ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
22ਗੁਰਮੁਖਿ ਬੂਝੈ ਸਬਦਿ ਪਤੀਜੈ ॥
23ਉਸਤਤਿ ਨਿੰਦਾ ਕਿਸ ਕੀ ਕੀਜੈ ॥
24ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
25ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥
26ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥
27ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
28ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥
29ਗੁਰਮਤਿ ਆਖੀ ਦੇਖਹੁ ਊਚਾ ॥
30ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
31ਮਾਰੂ ਮਹਲਾ ੧ ॥
32ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥
33ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥
34ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥
35ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥
36ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥
37ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥
38ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥
39ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥
40ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥
41ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥
42ਅਨਭਉ ਪਦੁ ਪਾਵੈ ਆਪੁ ਗਵਾਏ ॥
43ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥
44ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath