ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1043 · Raag Maaroo · Guru Nanak Dev Ji

1ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥

2ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥

3ਸਬਦਿ ਮਿਲਾਏ ਗੁਰਮਤਿ ਸੂਰਾ ॥

4ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥

5ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥

6ਗੁਰਮਤਿ ਪਾਇਆ ਨਾਮੁ ਤੁਮਾਰਾ ॥

7ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥

8ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥

9ਸਾਚੀ ਦਰਗਹ ਗਤਿ ਪਤਿ ਪਾਏ ॥

10ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥

11ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥

12ਪਾਵਹੁ ਨਾਮੁ ਰਤਨੁ ਧਨੁ ਲਾਹਾ ॥

13ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥

14ਸਤਿਗੁਰ ਸੇਵਹੁ ਸੰਕ ਨ ਕੀਜੈ ॥

15ਆਸਾ ਮਾਹਿ ਨਿਰਾਸੁ ਰਹੀਜੈ ॥

16ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥

17ਸਾਚੇ ਭਾਵੈ ਤਿਸੁ ਵਡੀਆਏ ॥

18ਕਉਨੁ ਸੁ ਦੂਜਾ ਤਿਸੁ ਸਮਝਾਏ ॥

19ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥

20ਵਾਚਹਿ ਪੁਸਤਕ ਵੇਦ ਪੁਰਾਨਾਂ ॥

21ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥

22ਅਜਗਰ ਕਪਟੁ ਕਹਹੁ ਕਿਉ ਖੁਲੑੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥

23ਕਰਹਿ ਬਿਭੂਤਿ ਲਗਾਵਹਿ ਭਸਮੈ ॥

24ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥

25ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥

26ਤੀਰਥ ਵਰਤ ਨੇਮ ਕਰਹਿ ਉਦਿਆਨਾ ॥

27ਜਤੁ ਸਤੁ ਸੰਜਮੁ ਕਥਹਿ ਗਿਆਨਾ ॥

28ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥

29ਨਿਉਲੀ ਕਰਮ ਭੁਇਅੰਗਮ ਭਾਠੀ ॥

30ਰੇਚਕ ਕੁੰਭਕ ਪੂਰਕ ਮਨ ਹਾਠੀ ॥

31ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥

32ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥

33ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥

34ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥

35ਮਾਰੂ ਸੋਲਹੇ ਮਹਲਾ ੩

36ੴ ਸਤਿਗੁਰ ਪ੍ਰਸਾਦਿ ॥

37ਹੁਕਮੀ ਸਹਜੇ ਸ੍ਰਿਸਟਿ ਉਪਾਈ ॥

38ਕਰਿ ਕਰਿ ਵੇਖੈ ਅਪਣੀ ਵਡਿਆਈ ॥

39ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥

40ਮਾਇਆ ਮੋਹੁ ਜਗਤੁ ਗੁਬਾਰਾ ॥

41ਗੁਰਮੁਖਿ ਬੂਝੈ ਕੋ ਵੀਚਾਰਾ ॥

42ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath