ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1044 · Raag Maaroo · Guru Amar Daas Ji

1ਆਪੇ ਮੇਲੇ ਦੇ ਵਡਿਆਈ ॥

2ਗੁਰ ਪਰਸਾਦੀ ਕੀਮਤਿ ਪਾਈ ॥

3ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥

4ਹਉਮੈ ਮਾਇਆ ਵਿਚੇ ਪਾਈ ॥

5ਮਨਮੁਖ ਭੂਲੇ ਪਤਿ ਗਵਾਈ ॥

6ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥

7ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥

8ਮਨਸਾ ਮਾਰਿ ਮਨ ਮਾਹਿ ਸਮਾਇਆ ॥

9ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥

10ਸਤਿਗੁਰੁ ਸੇਵੇ ਆਪੁ ਗਵਾਏ ॥

11ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥

12ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥

13ਦੂਖ ਨਿਵਾਰਣੁ ਗੁਰ ਤੇ ਜਾਤਾ ॥

14ਆਪਿ ਮਿਲਿਆ ਜਗਜੀਵਨੁ ਦਾਤਾ ॥

15ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥

16ਆਪੇ ਗੁਰਮੁਖਿ ਆਪੇ ਦੇਵੈ ॥

17ਸਚੈ ਸਬਦਿ ਸਤਿਗੁਰੁ ਸੇਵੈ ॥

18ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥

19ਤ੍ਰਿਸਨਾ ਅਗਨਿ ਜਲੈ ਸੰਸਾਰਾ ॥

20ਜਲਿ ਜਲਿ ਖਪੈ ਬਹੁਤੁ ਵਿਕਾਰਾ ॥

21ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥

22ਸਤਿਗੁਰੁ ਸੇਵਨਿ ਸੇ ਵਡਭਾਗੀ ॥

23ਸਾਚੈ ਨਾਮਿ ਸਦਾ ਲਿਵ ਲਾਗੀ ॥

24ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥

25ਸਚਾ ਸਬਦੁ ਸਚੀ ਹੈ ਬਾਣੀ ॥

26ਗੁਰਮੁਖਿ ਵਿਰਲੈ ਕਿਨੈ ਪਛਾਣੀ ॥

27ਸਚੇ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥

28ਸਬਦੁ ਬੁਝੈ ਸੋ ਮੈਲੁ ਚੁਕਾਏ ॥

29ਨਿਰਮਲ ਨਾਮੁ ਵਸੈ ਮਨਿ ਆਏ ॥

30ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥

31ਗੁਰ ਤੇ ਬੂਝੈ ਤਾ ਦਰੁ ਸੂਝੈ ॥

32ਨਾਮ ਵਿਹੂਣਾ ਕਥਿ ਕਥਿ ਲੂਝੈ ॥

33ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥

34ਆਪੇ ਆਪਿ ਮਿਲੈ ਤਾ ਬੂਝੈ ॥

35ਗਿਆਨ ਵਿਹੂਣਾ ਕਿਛੂ ਨ ਸੂਝੈ ॥

36ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥

37ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥

38ਕੋਇ ਨ ਮੇਟੈ ਧੁਰਿ ਫੁਰਮਾਇਆ ॥

39ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥

40ਅਪਣੀ ਨਦਰਿ ਕਰੇ ਸੋ ਪਾਏ ॥

41ਸਚੈ ਸਬਦਿ ਤਾੜੀ ਚਿਤੁ ਲਾਏ ॥

42ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥

43ਮਾਰੂ ਮਹਲਾ ੩ ॥

44ਏਕੋ ਏਕੁ ਵਰਤੈ ਸਭੁ ਸੋਈ ॥

45ਗੁਰਮੁਖਿ ਵਿਰਲਾ ਬੂਝੈ ਕੋਈ ॥

46ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥

47ਲਖ ਚਉਰਾਸੀਹ ਜੀਅ ਉਪਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath