ਗੁਰੂ ਗ੍ਰੰਥ ਸਾਹਿਬ 1045 · Raag Maaroo · Guru Amar Daas Ji
1ਗਿਆਨੀ ਧਿਆਨੀ ਆਖਿ ਸੁਣਾਏ ॥
2ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥
3ਮਾਇਆ ਮੋਹੁ ਅੰਧੁ ਅੰਧਾਰਾ ॥
4ਹਉਮੈ ਮੇਰਾ ਪਸਰਿਆ ਪਾਸਾਰਾ ॥
5ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥
6ਆਪੇ ਜੋੜਿ ਵਿਛੋੜੇ ਆਪੇ ॥
7ਆਪੇ ਥਾਪਿ ਉਥਾਪੇ ਆਪੇ ॥
8ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥
9ਆਪੇ ਲਾਇ ਲਏ ਸੋ ਲਾਗੈ ॥
10ਗੁਰ ਪਰਸਾਦੀ ਜਮ ਕਾ ਭਉ ਭਾਗੈ ॥
11ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥
12ਆਪੇ ਮੇਲੇ ਮੇਲਿ ਮਿਲਾਏ ॥
13ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥
14ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥
15ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥
16ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥
17ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥
18ਕਾਇਆ ਕੁਟੰਬੁ ਮੋਹੁ ਨ ਬੂਝੈ ॥
19ਗੁਰਮੁਖਿ ਹੋਵੈ ਤ ਆਖੀ ਸੂਝੈ ॥
20ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥
21ਮਨਮੁਖ ਧਾਤੁ ਦੂਜੈ ਹੈ ਲਾਗਾ ॥
22ਜਨਮਤ ਕੀ ਨ ਮੂਓ ਆਭਾਗਾ ॥
23ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥
24ਕਾਇਆ ਕੁਸੁਧ ਹਉਮੈ ਮਲੁ ਲਾਈ ॥
25ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥
26ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥
27ਪੰਚ ਦੂਤ ਕਾਇਆ ਸੰਘਾਰਹਿ ॥
28ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥
29ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥
30ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥
31ਸਤਿਗੁਰੁ ਆਇ ਮਿਲਿਆ ਵਡਭਾਗੇ ॥
32ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥
33ਗੁਰ ਕੀ ਚਾਲ ਗੁਰੂ ਤੇ ਜਾਪੈ ॥
34ਪੂਰਾ ਸੇਵਕੁ ਸਬਦਿ ਸਿਞਾਪੈ ॥
35ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥
36ਹਉਮੈ ਮਾਰੇ ਸਬਦਿ ਨਿਵਾਰੇ ॥
37ਹਰਿ ਕਾ ਨਾਮੁ ਰਖੈ ਉਰਿ ਧਾਰੇ ॥
38ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥
39ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥
40ਗੁਰਮੁਖਿ ਬੂਝੈ ਸਚਿ ਸਮਾਇਆ ॥
41ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥
42ਆਪੇ ਗੁਣਦਾਤਾ ਬੀਚਾਰੀ ॥
43ਗੁਰਮੁਖਿ ਦੇਵਹਿ ਪਕੀ ਸਾਰੀ ॥
44ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥
45ਮਾਰੂ ਮਹਲਾ ੩ ॥
46ਜਗਜੀਵਨੁ ਸਾਚਾ ਏਕੋ ਦਾਤਾ ॥
47ਗੁਰ ਸੇਵਾ ਤੇ ਸਬਦਿ ਪਛਾਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath