ਗੁਰੂ ਗ੍ਰੰਥ ਸਾਹਿਬ 1046 · Raag Maaroo · Guru Amar Daas Ji
1ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥
2ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥
3ਆਪੇ ਆਇ ਮਿਲਿਆ ਸੁਖਦਾਤਾ ॥
4ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥
5ਗੁਰਮੁਖਿ ਨਾਮਿ ਮਿਲੈ ਵਡਿਆਈ ॥
6ਮਨਮੁਖਿ ਨਿੰਦਕਿ ਪਤਿ ਗਵਾਈ ॥
7ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥
8ਸਬਦਿ ਮਰੈ ਸੋਈ ਜਨੁ ਪੂਰਾ ॥
9ਸਤਿਗੁਰੁ ਆਖਿ ਸੁਣਾਏ ਸੂਰਾ ॥
10ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥
11ਪੜਿ ਪੰਡਿਤੁ ਅਵਰਾ ਸਮਝਾਏ ॥
12ਘਰ ਜਲਤੇ ਕੀ ਖਬਰਿ ਨ ਪਾਏ ॥
13ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥
14ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥
15ਬਿਨੁ ਸਬਦੈ ਹਉਮੈ ਕਿਨਿ ਮਾਰੀ ॥
16ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥
17ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥
18ਸਬਦਿ ਮੁਏ ਹਰਿ ਨਾਮਿ ਨਿਵਾਸੀ ॥
19ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥
20ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥
21ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥
22ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥
23ਸਚੈ ਸਬਦਿ ਸਚੀ ਪਤਿ ਹੋਈ ॥
24ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥
25ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥
26ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥
27ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥
28ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥
29ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥
30ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥
31ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥
32ਆਪੇ ਸਿਰਜੇ ਦੇ ਵਡਿਆਈ ॥
33ਆਪੇ ਭਾਣੈ ਦੇਇ ਮਿਲਾਈ ॥
34ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥
35ਸਤਿਗੁਰੁ ਸੇਵਹਿ ਸੇ ਜਨ ਸਾਚੇ ॥
36ਮਨਮੁਖ ਸੇਵਿ ਨ ਜਾਣਨਿ ਕਾਚੇ ॥
37ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥
38ਜੁਗਿ ਜੁਗਿ ਸਾਚਾ ਏਕੋ ਦਾਤਾ ॥
39ਪੂਰੈ ਭਾਗਿ ਗੁਰ ਸਬਦੁ ਪਛਾਤਾ ॥
40ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥
41ਹਉਮੈ ਮਾਇਆ ਮੈਲੁ ਕਮਾਇਆ ॥
42ਮਰਿ ਮਰਿ ਜੰਮਹਿ ਦੂਜਾ ਭਾਇਆ ॥
43ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath