ਗੁਰੂ ਗ੍ਰੰਥ ਸਾਹਿਬ 1047 · Raag Maaroo · Guru Amar Daas Ji
1ਜੋ ਤਿਸੁ ਭਾਵੈ ਸੋਈ ਕਰਸੀ ॥
2ਆਪਹੁ ਹੋਆ ਨਾ ਕਿਛੁ ਹੋਸੀ ॥
3ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥
4ਮਾਰੂ ਮਹਲਾ ੩ ॥
5ਜੋ ਆਇਆ ਸੋ ਸਭੁ ਕੋ ਜਾਸੀ ॥
6ਦੂਜੈ ਭਾਇ ਬਾਧਾ ਜਮ ਫਾਸੀ ॥
7ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥
8ਆਪੇ ਕਰਤਾ ਕਰਿ ਕਰਿ ਵੇਖੈ ॥
9ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
10ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥
11ਮਨਮੁਖ ਸਹਸਾ ਬੂਝ ਨ ਪਾਈ ॥
12ਮਰਿ ਮਰਿ ਜੰਮੈ ਜਨਮੁ ਗਵਾਈ ॥
13ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥
14ਧੰਧੈ ਧਾਵਤ ਮਨੁ ਭਇਆ ਮਨੂਰਾ ॥
15ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥
16ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥
17ਦੁਰਮਤਿ ਝੂਠੀ ਬੁਰੀ ਬੁਰਿਆਰਿ ॥
18ਅਉਗਣਿਆਰੀ ਅਉਗਣਿਆਰਿ ॥
19ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥
20ਅਉਗਣਿਆਰੀ ਕੰਤ ਨ ਭਾਵੈ ॥
21ਮਨ ਕੀ ਜੂਠੀ ਜੂਠੁ ਕਮਾਵੈ ॥
22ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥
23ਦੁਰਮਤਿ ਖੋਟੀ ਖੋਟੁ ਕਮਾਵੈ ॥
24ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥
25ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥
26ਆਪੇ ਹੁਕਮੁ ਕਰੇ ਸਭੁ ਵੇਖੈ ॥
27ਇਕਨਾ ਬਖਸਿ ਲਏ ਧੁਰਿ ਲੇਖੈ ॥
28ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥
29ਹਉਮੈ ਧਾਤੁ ਮੋਹ ਰਸਿ ਲਾਈ ॥
30ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥
31ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥
32ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥
33ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥
34ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥
35ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥
36ਹਰਿ ਕਾ ਨਾਮੁ ਰਖੈ ਉਰ ਧਾਰੇ ॥
37ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥
38ਦੂਜੈ ਭਾਇ ਫਿਰੈ ਦੇਵਾਨੀ ॥
39ਮਾਇਆ ਮੋਹਿ ਦੁਖ ਮਾਹਿ ਸਮਾਨੀ ॥
40ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥
41ਕਿਸ ਨੋ ਕਹੀਐ ਜਾ ਆਪਿ ਕਰਾਏ ॥
42ਜਿਤੁ ਭਾਵੈ ਤਿਤੁ ਰਾਹਿ ਚਲਾਏ ॥
43ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥
44ਆਪੇ ਕਰਤਾ ਆਪੇ ਭੁਗਤਾ ॥
45ਆਪੇ ਸੰਜਮੁ ਆਪੇ ਜੁਗਤਾ ॥
46ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥
47ਸੇ ਵਡਭਾਗੀ ਜਿਨੀ ਏਕੋ ਜਾਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath