ਗੁਰੂ ਗ੍ਰੰਥ ਸਾਹਿਬ 1048 · Raag Maaroo · Guru Amar Daas Ji
1ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥
2ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥
3ਗੁਰਮੁਖਿ ਹਰਿ ਜੀਉ ਏਕੋ ਜਾਤਾ ॥
4ਅੰਤਰਿ ਨਾਮੁ ਸਬਦਿ ਪਛਾਤਾ ॥
5ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥
6ਮਾਰੂ ਮਹਲਾ ੩ ॥
7ਸਚੁ ਸਾਲਾਹੀ ਗਹਿਰ ਗੰਭੀਰੈ ॥
8ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥
9ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥
10ਸਚਾ ਸਾਹਿਬੁ ਸਚੀ ਨਾਈ ॥
11ਗੁਰ ਪਰਸਾਦੀ ਮੰਨਿ ਵਸਾਈ ॥
12ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥
13ਕਿਸੁ ਸੇਵੀ ਤੈ ਕਿਸੁ ਸਾਲਾਹੀ ॥
14ਸਤਿਗੁਰੁ ਸੇਵੀ ਸਬਦਿ ਸਾਲਾਹੀ ॥
15ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥
16ਦੇਹੀ ਕਾਚੀ ਕਾਗਦ ਮਿਕਦਾਰਾ ॥
17ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥
18ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥
19ਸਚਾ ਚਉਕਾ ਸੁਰਤਿ ਕੀ ਕਾਰਾ ॥
20ਹਰਿ ਨਾਮੁ ਭੋਜਨੁ ਸਚੁ ਆਧਾਰਾ ॥
21ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥
22ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥
23ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥
24ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥
25ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥
26ਏਕੋ ਸੇਵੀ ਅਵਰੁ ਨ ਦੂਜਾ ॥
27ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥
28ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥
29ਆਪਿ ਭੂਲਾ ਜਾ ਖਸਮਿ ਭੁਲਾਇਆ ॥
30ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥
31ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥
32ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥
33ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥
34ਨਾ ਕੋਈ ਕਰੇ ਨ ਕਰਣੈ ਜੋਗਾ ॥
35ਆਪੇ ਕਰਹਿ ਕਰਾਵਹਿ ਸੁ ਹੋਇਗਾ ॥
36ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥
37ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥
38ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥
39ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥
40ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥
41ਆਪੇ ਬਖਸਿ ਲੈਹਿ ਨਾਮੁ ਦੀਜੈ ॥
42ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥
43ਅੰਤਰਿ ਹਰਿ ਧਨੁ ਸਮਝ ਨ ਹੋਈ ॥
44ਗੁਰ ਪਰਸਾਦੀ ਬੂਝੈ ਕੋਈ ॥
45ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥
46ਅਨਲ ਵਾਉ ਭਰਮਿ ਭੁਲਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath