ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1049 · Raag Maaroo · Guru Amar Daas Ji

1ਮਾਇਆ ਮੋਹਿ ਸੁਧਿ ਨ ਕਾਈ ॥

2ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥

3ਮਨਮੁਖ ਹਉਮੈ ਮਾਇਆ ਸੂਤੇ ॥

4ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥

5ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥

6ਆਪੇ ਕਰਤੈ ਕਾਰ ਕਰਾਈ ॥

7ਆਪੇ ਗੁਰਮੁਖਿ ਦੇਇ ਬੁਝਾਈ ॥

8ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥

9ਮਾਰੂ ਮਹਲਾ ੩ ॥

10ਏਕੋ ਸੇਵੀ ਸਦਾ ਥਿਰੁ ਸਾਚਾ ॥

11ਦੂਜੈ ਲਾਗਾ ਸਭੁ ਜਗੁ ਕਾਚਾ ॥

12ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥

13ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥

14ਆਪੇ ਲਾਇ ਲਏ ਜਗਜੀਵਨੁ ਦਾਤਾ ॥

15ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥

16ਮਾਇਆ ਲਹਰਿ ਸਬਦਿ ਨਿਵਾਰੀ ॥

17ਇਹੁ ਮਨੁ ਨਿਰਮਲੁ ਹਉਮੈ ਮਾਰੀ ॥

18ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥

19ਮੇਰੀ ਮੇਰੀ ਕਰਤ ਵਿਹਾਣੀ ॥

20ਮਨਮੁਖਿ ਨ ਬੂਝੈ ਫਿਰੈ ਇਆਣੀ ॥

21ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥

22ਅੰਤਰਿ ਲੋਭੁ ਕਰੈ ਨਹੀ ਬੂਝੈ ॥

23ਸਿਰ ਊਪਰਿ ਜਮਕਾਲੁ ਨ ਸੂਝੈ ॥

24ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥

25ਜੋ ਸਚਿ ਲਾਗੇ ਤਿਨ ਸਾਚੀ ਸੋਇ ॥

26ਦੂਜੈ ਲਾਗੇ ਮਨਮੁਖਿ ਰੋਇ ॥

27ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥

28ਗੁਰ ਕੈ ਸਬਦਿ ਸਦਾ ਜਨੁ ਸੋਹੈ ॥

29ਨਾਮ ਰਸਾਇਣਿ ਇਹੁ ਮਨੁ ਮੋਹੈ ॥

30ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥

31ਸਭਨਾ ਵਿਚਿ ਵਰਤੈ ਇਕੁ ਸੋਈ ॥

32ਗੁਰ ਪਰਸਾਦੀ ਪਰਗਟੁ ਹੋਈ ॥

33ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥

34ਕਿਲਬਿਖ ਦੂਖ ਨਿਵਾਰਣਹਾਰਾ ॥

35ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥

36ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥

37ਮਾਇਆ ਅਗਨਿ ਜਲੈ ਸੰਸਾਰੇ ॥

38ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥

39ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥

40ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥

41ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥

42ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥

43ਮਨਮੁਖਿ ਅੰਤਰਿ ਭਗਤਿ ਨ ਹੋਈ ॥

44ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥

45ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥

46ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥

47ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath