ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 104 · Raag Maajh · Guru Arjan Dev Ji

1ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥

2ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥

3ਸਾਧਿਕ ਸਿਧ ਧਿਆਵਹਿ ਗਿਆਨੀ ॥

4ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥

5ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥

6ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥

7ਮਾਝ ਮਹਲਾ ੫ ॥

8ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥

9ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥

10ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥

11ਗੁਣ ਗਾਵਤ ਮਨੁ ਹਰਿਆ ਹੋਵੈ ॥

12ਕਥਾ ਸੁਣਤ ਮਲੁ ਸਗਲੀ ਖੋਵੈ ॥

13ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥

14ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥

15ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥

16ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥

17ਸਤਿ ਸਤਿ ਸਤਿ ਪ੍ਰਭੁ ਸੋਈ ॥

18ਸਦਾ ਸਦਾ ਸਦ ਆਪੇ ਹੋਈ ॥

19ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥

20ਮਾਝ ਮਹਲਾ ੫ ॥

21ਹੁਕਮੀ ਵਰਸਣ ਲਾਗੇ ਮੇਹਾ ॥

22ਸਾਜਨ ਸੰਤ ਮਿਲਿ ਨਾਮੁ ਜਪੇਹਾ ॥

23ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥

24ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥

25ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥

26ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥

27ਸਚਾ ਸਾਹਿਬੁ ਸਚੀ ਨਾਈ ॥

28ਗੁਰ ਪਰਸਾਦਿ ਤਿਸੁ ਸਦਾ ਧਿਆਈ ॥

29ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥

30ਸਾਸਿ ਸਾਸਿ ਨਾਨਕੁ ਸਾਲਾਹੇ ॥

31ਸਿਮਰਤ ਨਾਮੁ ਕਾਟੇ ਸਭਿ ਫਾਹੇ ॥

32ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥

33ਮਾਝ ਮਹਲਾ ੫ ॥

34ਆਉ ਸਾਜਨ ਸੰਤ ਮੀਤ ਪਿਆਰੇ ॥

35ਮਿਲਿ ਗਾਵਹ ਗੁਣ ਅਗਮ ਅਪਾਰੇ ॥

36ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥

37ਜਨਮ ਜਨਮ ਕੇ ਕਿਲਬਿਖ ਜਾਵਹਿ ॥

38ਮਨਿ ਚਿੰਦੇ ਸੇਈ ਫਲ ਪਾਵਹਿ ॥

39ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥

40ਨਾਮੁ ਜਪਤ ਸਰਬ ਸੁਖੁ ਪਾਈਐ ॥

41ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥

42ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥

43ਆਇ ਪਇਆ ਤੇਰੀ ਸਰਣਾਈ ॥

44ਜਿਉ ਭਾਵੈ ਤਿਉ ਲੈਹਿ ਮਿਲਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath