ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1050 · Raag Maaroo · Guru Amar Daas Ji

1ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥

2ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥

3ਮਾਇਆ ਕਾਰਣਿ ਪੜਿ ਪੜਿ ਲੂਝਹਿ ॥

4ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥

5ਬੇਦ ਬਾਦ ਸਭਿ ਆਖਿ ਵਖਾਣਹਿ ॥

6ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥

7ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥

8ਆਪੇ ਸਾਚਾ ਏਕੋ ਸੋਈ ॥

9ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥

10ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥

11ਮਾਰੂ ਮਹਲਾ ੩ ॥

12ਸਚੈ ਸਚਾ ਤਖਤੁ ਰਚਾਇਆ ॥

13ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥

14ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥

15ਸਚਾ ਸਉਦਾ ਸਚੁ ਵਾਪਾਰਾ ॥

16ਨ ਤਿਥੈ ਭਰਮੁ ਨ ਦੂਜਾ ਪਸਾਰਾ ॥

17ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥

18ਸਚੈ ਲਾਏ ਸੇ ਜਨ ਲਾਗੇ ॥

19ਅੰਤਰਿ ਸਬਦੁ ਮਸਤਕਿ ਵਡਭਾਗੇ ॥

20ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥

21ਸਚੋ ਸਚਾ ਸਚੁ ਸਾਲਾਹੀ ॥

22ਏਕੋ ਵੇਖਾ ਦੂਜਾ ਨਾਹੀ ॥

23ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥

24ਮਾਇਆ ਮੋਹੁ ਸਬਦਿ ਜਲਾਇਆ ॥

25ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥

26ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥

27ਮਾਇਆ ਮੋਹੁ ਸਭੁ ਆਪੇ ਕੀਨਾ ॥

28ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥

29ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥

30ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥

31ਹਉਮੈ ਤ੍ਰਿਸਨਾ ਸਬਦਿ ਬੁਝਾਈ ॥

32ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥

33ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥

34ਸਚੈ ਸਬਦੇ ਸਚਿ ਸੁਹਾਵੈ ॥

35ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥

36ਬਿਨੁ ਸਾਚੇ ਜੋ ਦੂਜੈ ਲਾਇਆ ॥

37ਮਾਇਆ ਮੋਹ ਦੁਖ ਸਬਾਇਆ ॥

38ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥

39ਸਾਚਾ ਸਬਦੁ ਜਿਨਾ ਮਨਿ ਭਾਇਆ ॥

40ਪੂਰਬਿ ਲਿਖਿਆ ਤਿਨੀ ਕਮਾਇਆ ॥

41ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥

42ਗੁਰ ਕੀ ਸੇਵਾ ਮੀਠੀ ਲਾਗੀ ॥

43ਅਨਦਿਨੁ ਸੂਖ ਸਹਜ ਸਮਾਧੀ ॥

44ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥

45ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥

46ਆਪੇ ਭਾਣੇ ਆਪਿ ਮਿਲਾਏ ॥

47ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath