ਗੁਰੂ ਗ੍ਰੰਥ ਸਾਹਿਬ 1051 · Raag Maaroo · Guru Amar Daas Ji
1ਗੁਰਮੁਖਿ ਸਾਚਾ ਸਬਦਿ ਪਛਾਤਾ ॥
2ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥
3ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥
4ਹਉਮੈ ਮੇਰਾ ਦੂਜਾ ਭਾਇਆ ॥
5ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥
6ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥
7ਜਾ ਤੂ ਦੇਹਿ ਸਦਾ ਸੁਖੁ ਪਾਏ ॥
8ਸਾਚੈ ਸਬਦੇ ਸਾਚੁ ਕਮਾਏ ॥
9ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥
10ਆਪੇ ਵੇਖੈ ਹੁਕਮਿ ਚਲਾਏ ॥
11ਅਪਣਾ ਭਾਣਾ ਆਪਿ ਕਰਾਏ ॥
12ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥
13ਮਾਰੂ ਮਹਲਾ ੩ ॥
14ਆਪੇ ਆਪੁ ਉਪਾਇ ਉਪੰਨਾ ॥
15ਸਭ ਮਹਿ ਵਰਤੈ ਏਕੁ ਪਰਛੰਨਾ ॥
16ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥
17ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥
18ਸਿਰਿ ਸਿਰਿ ਧੰਧੈ ਆਪੇ ਲਾਏ ॥
19ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥
20ਆਵਾ ਗਉਣੁ ਹੈ ਸੰਸਾਰਾ ॥
21ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥
22ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥
23ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥
24ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥
25ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥
26ਹਮ ਗੁਣ ਨਾਹੀ ਕਿਆ ਬੋਲਹ ਬੋਲ ॥
27ਤੂ ਸਭਨਾ ਦੇਖਹਿ ਤੋਲਹਿ ਤੋਲ ॥
28ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥
29ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥
30ਅਵਗਣ ਛੋਡਿ ਗੁਣ ਮਾਹਿ ਸਮਾਏ ॥
31ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥
32ਜਹ ਦੇਖਾ ਤਹ ਏਕੋ ਸੋਈ ॥
33ਦੂਜੀ ਦੁਰਮਤਿ ਸਬਦੇ ਖੋਈ ॥
34ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥
35ਕਾਇਆ ਕਮਲੁ ਹੈ ਕੁਮਲਾਣਾ ॥
36ਮਨਮੁਖੁ ਸਬਦੁ ਨ ਬੁਝੈ ਇਆਣਾ ॥
37ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥
38ਕੋਟ ਗਹੀ ਕੇ ਪਾਪ ਨਿਵਾਰੇ ॥
39ਸਦਾ ਹਰਿ ਜੀਉ ਰਾਖੈ ਉਰ ਧਾਰੇ ॥
40ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥
41ਮਨਮੁਖੁ ਗਿਆਨੁ ਕਥੇ ਨ ਹੋਈ ॥
42ਫਿਰਿ ਫਿਰਿ ਆਵੈ ਠਉਰ ਨ ਕੋਈ ॥
43ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥
44ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥
45ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥
46ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath