ਗੁਰੂ ਗ੍ਰੰਥ ਸਾਹਿਬ 1052 · Raag Maaroo · Guru Amar Daas Ji
1ਜਹ ਦੇਖਾ ਤੂ ਸਭਨੀ ਥਾਈ ॥
2ਪੂਰੈ ਗੁਰਿ ਸਭ ਸੋਝੀ ਪਾਈ ॥
3ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥
4ਨਾਮੇ ਰਾਤਾ ਪਵਿਤੁ ਸਰੀਰਾ ॥
5ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥
6ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥
7ਪੂਰੈ ਸਤਿਗੁਰਿ ਬੂਝ ਬੁਝਾਈ ॥
8ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥
9ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥
10ਕਾਇਆ ਨਗਰੁ ਢਹੈ ਢਹਿ ਢੇਰੀ ॥
11ਬਿਨੁ ਸਬਦੈ ਚੂਕੈ ਨਹੀ ਫੇਰੀ ॥
12ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥
13ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥
14ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥
15ਮਾਰੂ ਸੋਲਹੇ ੩ ॥
16ਆਪੇ ਕਰਤਾ ਸਭੁ ਜਿਸੁ ਕਰਣਾ ॥
17ਜੀਅ ਜੰਤ ਸਭਿ ਤੇਰੀ ਸਰਣਾ ॥
18ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥
19ਹਰਿ ਕੇ ਭਗਤਿ ਭਰੇ ਭੰਡਾਰਾ ॥
20ਆਪੇ ਬਖਸੇ ਸਬਦਿ ਵੀਚਾਰਾ ॥
21ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥
22ਆਪੇ ਹੀਰਾ ਰਤਨੁ ਅਮੋਲੋ ॥
23ਆਪੇ ਨਦਰੀ ਤੋਲੇ ਤੋਲੋ ॥
24ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥
25ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥
26ਮਰੈ ਨ ਜੰਮੈ ਚੂਕੈ ਫੇਰੀ ॥
27ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥
28ਮਾਇਆ ਮੋਹਿ ਸਭੁ ਜਗਤੁ ਉਪਾਇਆ ॥
29ਬ੍ਰਹਮਾ ਬਿਸਨੁ ਦੇਵ ਸਬਾਇਆ ॥
30ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥
31ਪਾਪ ਪੁੰਨ ਵਰਤੈ ਸੰਸਾਰਾ ॥
32ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥
33ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥
34ਕਿਰਤੁ ਨ ਕੋਈ ਮੇਟਣਹਾਰਾ ॥
35ਗੁਰ ਕੈ ਸਬਦੇ ਮੋਖ ਦੁਆਰਾ ॥
36ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥
37ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥
38ਦੂਜੈ ਭਾਇ ਘਣਾ ਦੁਖੁ ਆਗੈ ॥
39ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥
40ਹਰਿ ਕੈ ਭਾਣੈ ਹਰਿ ਗੁਣ ਗਾਏ ॥
41ਸਭਿ ਕਿਲਬਿਖ ਕਾਟੇ ਦੂਖ ਸਬਾਏ ॥
42ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥
43ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥
44ਹਉਮੈ ਮੇਰਾ ਠਾਕਿ ਰਹਾਏ ॥
45ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥
46ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥
47ਆਪੇ ਮੇਲੈ ਗੁਰ ਸਬਦਿ ਵੀਚਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath