ਗੁਰੂ ਗ੍ਰੰਥ ਸਾਹਿਬ 1053 · Raag Maaroo · Guru Amar Daas Ji
1ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥
2ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥
3ਗੁਰਮਤਿ ਬੂਝੈ ਕਰਿ ਵੀਚਾਰਾ ॥
4ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥
5ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥
6ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥
7ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥
8ਰਤਨੁ ਅਮੋਲਕੁ ਅਗਮ ਅਪਾਰਾ ॥
9ਕੀਮਤਿ ਕਵਣੁ ਕਰੇ ਵੇਚਾਰਾ ॥
10ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥
11ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥
12ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥
13ਆਪੇ ਕਰਤਾ ਕਰੇ ਕਰਾਏ ॥
14ਸਚੀ ਬਾਣੀ ਸਚੁ ਦ੍ਰਿੜਾਏ ॥
15ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥
16ਮਾਰੂ ਮਹਲਾ ੩ ॥
17ਸੋ ਸਚੁ ਸੇਵਿਹੁ ਸਿਰਜਣਹਾਰਾ ॥
18ਸਬਦੇ ਦੂਖ ਨਿਵਾਰਣਹਾਰਾ ॥
19ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥
20ਆਪੇ ਸਚਾ ਸਚੁ ਵਰਤਾਏ ॥
21ਇਕਿ ਜਨ ਸਾਚੈ ਆਪੇ ਲਾਏ ॥
22ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥
23ਧੁਰਿ ਭਗਤਾ ਮੇਲੇ ਆਪਿ ਮਿਲਾਏ ॥
24ਸਚੀ ਭਗਤੀ ਆਪੇ ਲਾਏ ॥
25ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥
26ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥
27ਏਕਸ ਬਿਨੁ ਕੋ ਅਵਰੁ ਨ ਜਾਣਹਿ ॥
28ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥
29ਆਪੇ ਸਾਜੇ ਸ੍ਰਿਸਟਿ ਉਪਾਏ ॥
30ਵਿਰਲੇ ਕਉ ਗੁਰ ਸਬਦੁ ਬੁਝਾਏ ॥
31ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥
32ਭੰਨੈ ਘੜੇ ਸਵਾਰੇ ਸਾਜੇ ॥
33ਮਾਇਆ ਮੋਹਿ ਦੂਜੈ ਜੰਤ ਪਾਜੇ ॥
34ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥
35ਆਪੇ ਬਖਸੇ ਗੁਰ ਸੇਵਾ ਲਾਏ ॥
36ਗੁਰਮਤੀ ਨਾਮੁ ਮੰਨਿ ਵਸਾਏ ॥
37ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥
38ਆਪੇ ਸਚਾ ਸਚੀ ਨਾਈ ॥
39ਗੁਰਮੁਖਿ ਦੇਵੈ ਮੰਨਿ ਵਸਾਈ ॥
40ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥
41ਅਗਮ ਅਗੋਚਰੁ ਕੀਮਤਿ ਨਹੀ ਪਾਈ ॥
42ਗੁਰ ਪਰਸਾਦੀ ਮੰਨਿ ਵਸਾਈ ॥
43ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥
44ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥
45ਅੰਤੁ ਨ ਪਾਵਹਿ ਅਲਖ ਅਭੇਵਾ ॥
46ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath