ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1055 · Raag Maaroo · Guru Amar Daas Ji

1ਜੁਗ ਚਾਰੇ ਗੁਰ ਸਬਦਿ ਪਛਾਤਾ ॥

2ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥

3ਗੁਰਮੁਖਿ ਨਾਮਿ ਸਬਦਿ ਸਾਲਾਹੇ ॥

4ਅਗਮ ਅਗੋਚਰ ਵੇਪਰਵਾਹੇ ॥

5ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥

6ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥

7ਗੁਰਮੁਖਿ ਹਿਰਦੈ ਨਾਮੁ ਵਸਾਏ ॥

8ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥

9ਗੁਰਮੁਖਿ ਉਪਜੈ ਸਾਚਿ ਸਮਾਵੈ ॥

10ਨਾ ਮਰਿ ਜੰਮੈ ਨ ਜੂਨੀ ਪਾਵੈ ॥

11ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥

12ਗੁਰਮੁਖਿ ਭਗਤ ਸੋਹਹਿ ਦਰਬਾਰੇ ॥

13ਸਚੀ ਬਾਣੀ ਸਬਦਿ ਸਵਾਰੇ ॥

14ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥

15ਸਤਿਗੁਰੁ ਪੂਰਾ ਸਬਦੁ ਸੁਣਾਏ ॥

16ਅਨਦਿਨੁ ਭਗਤਿ ਕਰਹੁ ਲਿਵ ਲਾਏ ॥

17ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥

18ਗੁਣ ਕਾ ਦਾਤਾ ਸਚਾ ਸੋਈ ॥

19ਗੁਰਮੁਖਿ ਵਿਰਲਾ ਬੂਝੈ ਕੋਈ ॥

20ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥

21ਮਾਰੂ ਮਹਲਾ ੩ ॥

22ਹਰਿ ਜੀਉ ਸੇਵਿਹੁ ਅਗਮ ਅਪਾਰਾ ॥

23ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥

24ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥

25ਸਭ ਮਹਿ ਵਰਤੈ ਏਕੋ ਸੋਈ ॥

26ਗੁਰ ਪਰਸਾਦੀ ਪਰਗਟੁ ਹੋਈ ॥

27ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥

28ਪੂਰੈ ਸਤਿਗੁਰਿ ਬੂਝਿ ਬੁਝਾਇਆ ॥

29ਹੁਕਮੇ ਹੀ ਸਭੁ ਜਗਤੁ ਉਪਾਇਆ ॥

30ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥

31ਸਚਾ ਸਤਿਗੁਰੁ ਸਬਦੁ ਅਪਾਰਾ ॥

32ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥

33ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥

34ਕੋਟਿ ਮਧੇ ਕਿਸਹਿ ਬੁਝਾਏ ॥

35ਗੁਰ ਕੈ ਸਬਦਿ ਰਤੇ ਰੰਗੁ ਲਾਏ ॥

36ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥

37ਸਤਿਗੁਰੁ ਸੇਵਹਿ ਸੇ ਜਨ ਸਾਚੇ ॥

38ਜੋ ਮਰਿ ਜੰਮਹਿ ਕਾਚਨਿ ਕਾਚੇ ॥

39ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥

40ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥

41ਸਚੈ ਸਬਦਿ ਸਦਾ ਗੁਣ ਗਾਏ ॥

42ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥

43ਸਦਾ ਹਦੂਰਿ ਗੁਰਮੁਖਿ ਜਾਪੈ ॥

44ਸਬਦੇ ਸੇਵੈ ਸੋ ਜਨੁ ਧ੍ਰਾਪੈ ॥

45ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥

46ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥

47ਮਨਹਠਿ ਕਰਮ ਫਿਰਿ ਜੋਨੀ ਪਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath