ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1056 · Raag Maaroo · Guru Amar Daas Ji

1ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥

2ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥

3ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥

4ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥

5ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥

6ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥

7ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥

8ਸੇ ਭਗਤ ਸਚੇ ਤੇਰੈ ਮਨਿ ਭਾਏ ॥

9ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥

10ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥

11ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥

12ਗੁਰ ਕੈ ਸਬਦਿ ਸਦਾ ਸਾਲਾਹੀ ॥

13ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥

14ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥

15ਤੁਧੁ ਆਪੇ ਕਥੀ ਅਕਥ ਕਹਾਣੀ ॥

16ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥

17ਤੂ ਆਪੇ ਕਰਤਾ ਸਿਰਜਣਹਾਰਾ ॥

18ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥

19ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥

20ਭਗਤ ਸਚੇ ਤੇਰੈ ਦਰਵਾਰੇ ॥

21ਸਬਦੇ ਸੇਵਨਿ ਭਾਇ ਪਿਆਰੇ ॥

22ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥

23ਮਾਰੂ ਮਹਲਾ ੩ ॥

24ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥

25ਕੋਇ ਨ ਕਿਸ ਹੀ ਜੇਹਾ ਉਪਾਇਆ ॥

26ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥

27ਵਾਜੈ ਪਉਣੁ ਤੈ ਆਪਿ ਵਜਾਏ ॥

28ਸਿਵ ਸਕਤੀ ਦੇਹੀ ਮਹਿ ਪਾਏ ॥

29ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥

30ਅੰਧੇਰਾ ਚਾਨਣੁ ਆਪੇ ਕੀਆ ॥

31ਏਕੋ ਵਰਤੈ ਅਵਰੁ ਨ ਬੀਆ ॥

32ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥

33ਅਪਣੀ ਗਹਣ ਗਤਿ ਆਪੇ ਜਾਣੈ ॥

34ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥

35ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥

36ਦੇਹੀ ਅੰਦਰਿ ਵਸਤੁ ਅਪਾਰਾ ॥

37ਆਪੇ ਕਪਟ ਖੁਲਾਵਣਹਾਰਾ ॥

38ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥

39ਸਭਿ ਰਸ ਦੇਹੀ ਅੰਦਰਿ ਪਾਏ ॥

40ਵਿਰਲੇ ਕਉ ਗੁਰੁ ਸਬਦੁ ਬੁਝਾਏ ॥

41ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥

42ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥

43ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥

44ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥

45ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath