ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1057 · Raag Maaroo · Guru Amar Daas Ji

1ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥

2ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥

3ਗੁਰ ਸੇਵਾ ਤੇ ਸਭੁ ਕਿਛੁ ਪਾਏ ॥

4ਹਉਮੈ ਮੇਰਾ ਆਪੁ ਗਵਾਏ ॥

5ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥

6ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥

7ਅਨਦਿਨੁ ਹਰਿ ਕਾ ਨਾਮੁ ਵਖਾਣੀ ॥

8ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥

9ਸੇਵਕ ਸੇਵਹਿ ਸਬਦਿ ਸਲਾਹਹਿ ॥

10ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥

11ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥

12ਸਬਦੇ ਅਕਥੁ ਕਥੇ ਸਾਲਾਹੇ ॥

13ਮੇਰੇ ਪ੍ਰਭ ਸਾਚੇ ਵੇਪਰਵਾਹੇ ॥

14ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥

15ਮਨਮੁਖੁ ਭੂਲਾ ਠਉਰ ਨ ਪਾਏ ॥

16ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥

17ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥

18ਆਪੇ ਆਪਿ ਆਪਿ ਸਾਲਾਹੇ ॥

19ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥

20ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥

21ਬਿਨੁ ਗੁਰ ਦਾਤੇ ਕੋਇ ਨ ਪਾਏ ॥

22ਲਖ ਕੋਟੀ ਜੇ ਕਰਮ ਕਮਾਏ ॥

23ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥

24ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥

25ਸਾਚੀ ਬਾਣੀ ਸਬਦਿ ਸੁਹਾਏ ॥

26ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥

27ਮਾਰੂ ਮਹਲਾ ੩ ॥

28ਨਿਹਚਲੁ ਏਕੁ ਸਦਾ ਸਚੁ ਸੋਈ ॥

29ਪੂਰੇ ਗੁਰ ਤੇ ਸੋਝੀ ਹੋਈ ॥

30ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥

31ਅੰਦਰਿ ਰੰਗੁ ਸਦਾ ਸਚਿਆਰਾ ॥

32ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥

33ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥

34ਰਈਅਤਿ ਰਾਜੇ ਦੁਰਮਤਿ ਦੋਈ ॥

35ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥

36ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥

37ਆਵਣੁ ਜਾਣਾ ਰਖੈ ਨ ਕੋਈ ॥

38ਜੰਮਣੁ ਮਰਣੁ ਤਿਸੈ ਤੇ ਹੋਈ ॥

39ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥

40ਸਚੁ ਸੰਜਮੁ ਸਤਿਗੁਰੂ ਦੁਆਰੈ ॥

41ਹਉਮੈ ਕ੍ਰੋਧੁ ਸਬਦਿ ਨਿਵਾਰੈ ॥

42ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥

43ਹਉਮੈ ਮੋਹੁ ਉਪਜੈ ਸੰਸਾਰਾ ॥

44ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥

45ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥

46ਸਚਾ ਅਮਰੁ ਸਬਦਿ ਸੁਹਾਇਆ ॥

47ਪੰਚ ਸਬਦ ਮਿਲਿ ਵਾਜਾ ਵਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath