ਗੁਰੂ ਗ੍ਰੰਥ ਸਾਹਿਬ 1058 · Raag Maaroo · Guru Amar Daas Ji
1ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥
2ਖਿਨ ਮਹਿ ਹਸੈ ਖਿਨ ਮਹਿ ਰੋਵੈ ॥
3ਦੂਜੀ ਦੁਰਮਤਿ ਕਾਰਜੁ ਨ ਹੋਵੈ ॥
4ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥
5ਜੀਵਨ ਮੁਕਤਿ ਗੁਰ ਸਬਦੁ ਕਮਾਏ ॥
6ਹਰਿ ਸਿਉ ਸਦ ਹੀ ਰਹੈ ਸਮਾਏ ॥
7ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥
8ਰਸ ਕਸ ਖਾਏ ਪਿੰਡੁ ਵਧਾਏ ॥
9ਭੇਖ ਕਰੈ ਗੁਰ ਸਬਦੁ ਨ ਕਮਾਏ ॥
10ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥
11ਬੇਦ ਪੜਹਿ ਪੜਿ ਬਾਦੁ ਵਖਾਣਹਿ ॥
12ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥
13ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥
14ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥
15ਮਨਮੁਖ ਅੰਧੇ ਸਾਦੁ ਨ ਪਾਵਹਿ ॥
16ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥
17ਮਨਮੁਖ ਦੇਹੀ ਭਰਮੁ ਭਤਾਰੋ ॥
18ਦੁਰਮਤਿ ਮਰੈ ਨਿਤ ਹੋਇ ਖੁਆਰੋ ॥
19ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥
20ਕੰਚਨ ਦੇਹੀ ਸਬਦੁ ਭਤਾਰੋ ॥
21ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥
22ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥
23ਆਪੇ ਦੇਵੈ ਦੇਵਣਹਾਰਾ ॥
24ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥
25ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥
26ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥
27ਸਚਾ ਸਾਹਿਬੁ ਠਾਕੁਰੁ ਮੇਰਾ ॥
28ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥
29ਮਾਰੂ ਮਹਲਾ ੩ ॥
30ਗੁਰਮੁਖਿ ਨਾਦ ਬੇਦ ਬੀਚਾਰੁ ॥
31ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥
32ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥
33ਗੁਰਮੁਖਿ ਮਨੂਆ ਉਲਟਿ ਪਰਾਵੈ ॥
34ਗੁਰਮੁਖਿ ਬਾਣੀ ਨਾਦੁ ਵਜਾਵੈ ॥
35ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥
36ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥
37ਸਚੈ ਸਬਦੇ ਸਚੁ ਸੁਭਾਖੀ ॥
38ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥
39ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥
40ਮੈਲੁ ਨ ਲਾਗੈ ਸਚਿ ਸਮਾਵੈ ॥
41ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥
42ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥
43ਗੁਰਮੁਖਿ ਸਚੁ ਕਮਾਵੈ ਕਰਣੀ ॥
44ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥
45ਗੁਰਮੁਖਿ ਸਚੀ ਊਤਮ ਬਾਣੀ ॥
46ਗੁਰਮੁਖਿ ਸਚੋ ਸਚੁ ਵਖਾਣੀ ॥
47ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath