ਗੁਰੂ ਗ੍ਰੰਥ ਸਾਹਿਬ 1059 · Raag Maaroo · Guru Amar Daas Ji
1ਗੁਰਮੁਖਿ ਹੋਵੈ ਸੁ ਸੋਝੀ ਪਾਏ ॥
2ਹਉਮੈ ਮਾਇਆ ਭਰਮੁ ਗਵਾਏ ॥
3ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥
4ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥
5ਗੁਰਮੁਖਿ ਪਾਏ ਮੋਖ ਦੁਆਰੁ ॥
6ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥
7ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥
8ਸਚੈ ਨਾਮਿ ਸਦਾ ਲਿਵ ਲਾਏ ॥
9ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥
10ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥
11ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥
12ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥
13ਮਨਹਠਿ ਕਰਮ ਕਰੇ ਸੋ ਛੀਜੈ ॥
14ਬਹੁਤੇ ਭੇਖ ਕਰੇ ਨਹੀ ਭੀਜੈ ॥
15ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥
16ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥
17ਮਰਣ ਜੀਵਣ ਕੀ ਸੋਝੀ ਪਾਏ ॥
18ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥
19ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥
20ਆਵਣ ਜਾਣਾ ਸਬਦੁ ਪਛਾਣੁ ॥
21ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥
22ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥
23ਹਉਮੈ ਵਿਚਹੁ ਮੋਹੁ ਚੁਕਾਇਆ ॥
24ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥
25ਆਪੇ ਕਰੇ ਕਰਾਏ ਆਪੇ ॥
26ਆਪੇ ਵੇਖੈ ਥਾਪਿ ਉਥਾਪੇ ॥
27ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥
28ਗੁਰਮੁਖਿ ਸਚੋ ਸਚੁ ਕਮਾਵੈ ॥
29ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥
30ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥
31ਮਾਰੂ ਮਹਲਾ ੩ ॥
32ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥
33ਆਪੇ ਥਾਪਿ ਉਥਾਪਿ ਨਿਵਾਜੀ ॥
34ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥
35ਕਾਇਆ ਕੋਟੁ ਹੈ ਆਕਾਰਾ ॥
36ਮਾਇਆ ਮੋਹੁ ਪਸਰਿਆ ਪਾਸਾਰਾ ॥
37ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥
38ਕਾਇਆ ਕੰਚਨ ਕੋਟੁ ਅਪਾਰਾ ॥
39ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥
40ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥
41ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥
42ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥
43ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥
44ਸੋ ਸੂਚਾ ਜਿ ਕਰੋਧੁ ਨਿਵਾਰੇ ॥
45ਸਬਦੇ ਬੂਝੈ ਆਪੁ ਸਵਾਰੇ ॥
46ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥
47ਨਿਰਮਲ ਭਗਤਿ ਹੈ ਨਿਰਾਲੀ ॥
48ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath