ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 105 · Raag Maajh · Guru Arjan Dev Ji

1ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥

2ਮਾਝ ਮਹਲਾ ੫ ॥

3ਭਏ ਕ੍ਰਿਪਾਲ ਗੋਵਿੰਦ ਗੁਸਾਈ ॥

4ਮੇਘੁ ਵਰਸੈ ਸਭਨੀ ਥਾਈ ॥

5ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥

6ਅਪੁਨੇ ਜੀਅ ਜੰਤ ਪ੍ਰਤਿਪਾਰੇ ॥

7ਜਿਉ ਬਾਰਿਕ ਮਾਤਾ ਸੰਮਾਰੇ ॥

8ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥

9ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥

10ਸਦ ਬਲਿਹਾਰਿ ਜਾਈਐ ਕੁਰਬਾਨਾ ॥

11ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥

12ਰਾਖਿ ਲੀਏ ਸਗਲੇ ਪ੍ਰਭਿ ਆਪੇ ॥

13ਉਤਰਿ ਗਏ ਸਭ ਸੋਗ ਸੰਤਾਪੇ ॥

14ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥

15ਮਾਝ ਮਹਲਾ ੫ ॥

16ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥

17ਸੇ ਅਸਥਲ ਸੋਇਨ ਚਉਬਾਰੇ ॥

18ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥

19ਹਰਿ ਰੁਖੀ ਰੋਟੀ ਖਾਇ ਸਮਾਲੇ ॥

20ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥

21ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥

22ਸੰਤਾ ਸੇਤੀ ਰੰਗੁ ਨ ਲਾਏ ॥

23ਸਾਕਤ ਸੰਗਿ ਵਿਕਰਮ ਕਮਾਏ ॥

24ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥

25ਤੇਰੀ ਸਰਣਿ ਮੇਰੇ ਦੀਨ ਦਇਆਲਾ ॥

26ਸੁਖ ਸਾਗਰ ਮੇਰੇ ਗੁਰ ਗੋਪਾਲਾ ॥

27ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥

28ਮਾਝ ਮਹਲਾ ੫ ॥

29ਚਰਣ ਠਾਕੁਰ ਕੇ ਰਿਦੈ ਸਮਾਣੇ ॥

30ਕਲਿ ਕਲੇਸ ਸਭ ਦੂਰਿ ਪਇਆਣੇ ॥

31ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥

32ਲਾਗੀ ਪ੍ਰੀਤਿ ਨ ਤੂਟੈ ਮੂਲੇ ॥

33ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥

34ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥

35ਅੰਮ੍ਰਿਤੁ ਵਰਖੈ ਅਨਹਦ ਬਾਣੀ ॥

36ਮਨ ਤਨ ਅੰਤਰਿ ਸਾਂਤਿ ਸਮਾਣੀ ॥

37ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥

38ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥

39ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥

40ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥

41ਮਾਝ ਮਹਲਾ ੫ ॥

42ਮੀਹੁ ਪਇਆ ਪਰਮੇਸਰਿ ਪਾਇਆ ॥

43ਜੀਅ ਜੰਤ ਸਭਿ ਸੁਖੀ ਵਸਾਇਆ ॥

44ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥

45ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥

46ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥

47ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath