ਗੁਰੂ ਗ੍ਰੰਥ ਸਾਹਿਬ 1060 · Raag Maaroo · Guru Amar Daas Ji
1ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥
2ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥
3ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥
4ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥
5ਆਪਿ ਅਪਰੰਪਰੁ ਆਪਿ ਵੀਚਾਰੀ ॥
6ਆਪੇ ਮੇਲੇ ਕਰਣੀ ਸਾਰੀ ॥
7ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥
8ਆਪੇ ਸਤਿਗੁਰੁ ਮੇਲੇ ਪੂਰਾ ॥
9ਸਚੈ ਸਬਦਿ ਮਹਾਬਲ ਸੂਰਾ ॥
10ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥
11ਘਰ ਹੀ ਅੰਦਰਿ ਸਾਚਾ ਸੋਈ ॥
12ਗੁਰਮੁਖਿ ਵਿਰਲਾ ਬੂਝੈ ਕੋਈ ॥
13ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥
14ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥
15ਮਾਇਆ ਮੋਹਿ ਬਧਾ ਜਮਕਾਲੇ ॥
16ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥
17ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥
18ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥
19ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥
20ਕਾਮ ਕਰੋਧੁ ਸਬਲ ਸੰਸਾਰਾ ॥
21ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥
22ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥
23ਪਉਣੁ ਪਾਣੀ ਹੈ ਬੈਸੰਤਰੁ ॥
24ਮਾਇਆ ਮੋਹੁ ਵਰਤੈ ਸਭ ਅੰਤਰਿ ॥
25ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥
26ਇਕਿ ਮਾਇਆ ਮੋਹਿ ਗਰਬਿ ਵਿਆਪੇ ॥
27ਹਉਮੈ ਹੋਇ ਰਹੇ ਹੈ ਆਪੇ ॥
28ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥
29ਜਿਨਿ ਉਪਾਏ ਸੋ ਬਿਧਿ ਜਾਣੈ ॥
30ਗੁਰਮੁਖਿ ਦੇਵੈ ਸਬਦੁ ਪਛਾਣੈ ॥
31ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥
32ਮਾਰੂ ਮਹਲਾ ੩ ॥
33ਆਦਿ ਜੁਗਾਦਿ ਦਇਆਪਤਿ ਦਾਤਾ ॥
34ਪੂਰੇ ਗੁਰ ਕੈ ਸਬਦਿ ਪਛਾਤਾ ॥
35ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥
36ਅਗਮ ਅਗੋਚਰੁ ਕੀਮਤਿ ਨਹੀ ਪਾਈ ॥
37ਜੀਅ ਜੰਤ ਤੇਰੀ ਸਰਣਾਈ ॥
38ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥
39ਹੈ ਭੀ ਸਾਚਾ ਹੋਸੀ ਸੋਈ ॥
40ਆਪੇ ਸਾਜੇ ਅਵਰੁ ਨ ਕੋਈ ॥
41ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥
42ਅਗਮ ਅਗੋਚਰੁ ਅਲਖ ਅਪਾਰਾ ॥
43ਕੋਇ ਨ ਜਾਣੈ ਤੇਰਾ ਪਰਵਾਰਾ ॥
44ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥
45ਪਾਤਾਲ ਪੁਰੀਆ ਲੋਅ ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath