ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1061 · Raag Maaroo · Guru Amar Daas Ji

1ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥

2ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥

3ਅਗਮ ਅਗੋਚਰ ਵੇਪਰਵਾਹੇ ॥

4ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥

5ਅਨਦਿਨੁ ਆਰਜਾ ਛਿਜਦੀ ਜਾਏ ॥

6ਰੈਣਿ ਦਿਨਸੁ ਦੁਇ ਸਾਖੀ ਆਏ ॥

7ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥

8ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥

9ਅੰਤਰਿ ਭਰਮੁ ਗਇਆ ਭਉ ਭਾਗਾ ॥

10ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥

11ਜਿਨਿ ਤੂ ਜਾਤਾ ਕਰਮ ਬਿਧਾਤਾ ॥

12ਪੂਰੈ ਭਾਗਿ ਗੁਰ ਸਬਦਿ ਪਛਾਤਾ ॥

13ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥

14ਮਨੁ ਕਠੋਰੁ ਦੂਜੈ ਭਾਇ ਲਾਗਾ ॥

15ਭਰਮੇ ਭੂਲਾ ਫਿਰੈ ਅਭਾਗਾ ॥

16ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥

17ਲਖ ਚਉਰਾਸੀਹ ਆਪਿ ਉਪਾਏ ॥

18ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥

19ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥

20ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥

21ਵਿਣੁ ਕਰਮਾ ਕਿਉ ਪਾਇਆ ਜਾਏ ॥

22ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥

23ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥

24ਮੂਰਖੁ ਅੰਧਾ ਤਤੁ ਨ ਪਛਾਣੈ ॥

25ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥

26ਸਭੁ ਕਿਛੁ ਆਪੇ ਆਪਿ ਕਰਾਏ ॥

27ਆਪੇ ਸਿਰਿ ਸਿਰਿ ਧੰਧੈ ਲਾਏ ॥

28ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥

29ਸਚਾ ਸਾਹਿਬੁ ਗਹਿਰ ਗੰਭੀਰਾ ॥

30ਸਦਾ ਸਲਾਹੀ ਤਾ ਮਨੁ ਧੀਰਾ ॥

31ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥

32ਆਪਿ ਨਿਰਾਲਮੁ ਹੋਰ ਧੰਧੈ ਲੋਈ ॥

33ਗੁਰ ਪਰਸਾਦੀ ਬੂਝੈ ਕੋਈ ॥

34ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥

35ਮਾਰੂ ਮਹਲਾ ੩ ॥

36ਜੁਗ ਛਤੀਹ ਕੀਓ ਗੁਬਾਰਾ ॥

37ਤੂ ਆਪੇ ਜਾਣਹਿ ਸਿਰਜਣਹਾਰਾ ॥

38ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥

39ਓਅੰਕਾਰਿ ਸਭ ਸ੍ਰਿਸਟਿ ਉਪਾਈ ॥

40ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥

41ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥

42ਬਾਜੀਗਰਿ ਇਕ ਬਾਜੀ ਪਾਈ ॥

43ਪੂਰੇ ਗੁਰ ਤੇ ਨਦਰੀ ਆਈ ॥

44ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥

45ਬਾਜਹਿ ਬਾਜੇ ਧੁਨਿ ਆਕਾਰਾ ॥

46ਆਪਿ ਵਜਾਏ ਵਜਾਵਣਹਾਰਾ ॥

47ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath