ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1062 · Raag Maaroo · Guru Amar Daas Ji

1ਕਰਤਾ ਕਰੇ ਸੁ ਨਿਹਚਉ ਹੋਵੈ ॥

2ਗੁਰ ਕੈ ਸਬਦੇ ਹਉਮੈ ਖੋਵੈ ॥

3ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥

4ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥

5ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥

6ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥

7ਬਿਨੁ ਨਾਵੈ ਸਭ ਦੁਖੁ ਸੰਸਾਰਾ ॥

8ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥

9ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥

10ਆਪਿ ਕਰੇ ਤੈ ਆਪਿ ਕਰਾਏ ॥

11ਗੁਰ ਪਰਸਾਦੀ ਕਿਸੈ ਬੁਝਾਏ ॥

12ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥

13ਗਣਤ ਗਣੈ ਸੋ ਜਲੈ ਸੰਸਾਰਾ ॥

14ਸਹਸਾ ਮੂਲਿ ਨ ਚੁਕੈ ਵਿਕਾਰਾ ॥

15ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥

16ਜੇ ਸਚੁ ਦੇਇ ਤ ਪਾਏ ਕੋਈ ॥

17ਗੁਰ ਪਰਸਾਦੀ ਪਰਗਟੁ ਹੋਈ ॥

18ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥

19ਜਪੁ ਤਪੁ ਸੰਜਮੁ ਨਾਮੁ ਪਿਆਰਾ ॥

20ਕਿਲਵਿਖ ਕਾਟੇ ਕਾਟਣਹਾਰਾ ॥

21ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥

22ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥

23ਮੈਲੇ ਕਰਮ ਕਰੇ ਦੁਖੁ ਪਾਏ ॥

24ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥

25ਨਿਰਮਲ ਬਾਣੀ ਕੋ ਮੰਨਿ ਵਸਾਏ ॥

26ਗੁਰ ਪਰਸਾਦੀ ਸਹਸਾ ਜਾਏ ॥

27ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥

28ਆਪਿ ਸਿਰੰਦਾ ਸਚਾ ਸੋਈ ॥

29ਆਪਿ ਉਪਾਇ ਖਪਾਏ ਸੋਈ ॥

30ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥

31ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥

32ਕਾਮਿ ਕਰੋਧਿ ਜਲੈ ਸਭੁ ਕੋਈ ॥

33ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥

34ਮੇਰਾ ਤੇਰਾ ਤੁਧੁ ਆਪੇ ਕੀਆ ॥

35ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥

36ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥

37ਮਾਰੂ ਮਹਲਾ ੩ ॥

38ਹਰਿ ਜੀਉ ਦਾਤਾ ਅਗਮ ਅਥਾਹਾ ॥

39ਓਸੁ ਤਿਲੁ ਨ ਤਮਾਇ ਵੇਪਰਵਾਹਾ ॥

40ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥

41ਜੋ ਕਿਛੁ ਕਰੈ ਸੁ ਨਿਹਚਉ ਹੋਈ ॥

42ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥

43ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥

44ਚਉਦਹ ਭਵਣ ਤੇਰੇ ਹਟਨਾਲੇ ॥

45ਸਤਿਗੁਰਿ ਦਿਖਾਏ ਅੰਤਰਿ ਨਾਲੇ ॥

46ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath