ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1063 · Raag Maaroo · Guru Amar Daas Ji

1ਸਤਿਗੁਰਿ ਸੇਵਿਐ ਸਹਜ ਅਨੰਦਾ ॥

2ਹਿਰਦੈ ਆਇ ਵੁਠਾ ਗੋਵਿੰਦਾ ॥

3ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥

4ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥

5ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥

6ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥

7ਸਤਿਗੁਰੁ ਸੇਵਹਿ ਸੇ ਵਡਭਾਗੀ ॥

8ਸਹਜ ਭਾਇ ਸਚੀ ਲਿਵ ਲਾਗੀ ॥

9ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥

10ਜਿਸ ਨੋ ਸਚਾ ਦੇਇ ਸੁ ਪਾਏ ॥

11ਅੰਤਰਿ ਸਾਚੁ ਭਰਮੁ ਚੁਕਾਏ ॥

12ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥

13ਆਪੇ ਕਰਤਾ ਸਭਨਾ ਕਾ ਸੋਈ ॥

14ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥

15ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥

16ਹਉਮੈ ਕਰਦਿਆ ਜਨਮੁ ਗਵਾਇਆ ॥

17ਆਗੈ ਮੋਹੁ ਨ ਚੂਕੈ ਮਾਇਆ ॥

18ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥

19ਪੂਰੈ ਭਾਗਿ ਗੁਰ ਸੇਵਾ ਹੋਈ ॥

20ਨਦਰਿ ਕਰੇ ਤਾ ਸੇਵੇ ਕੋਈ ॥

21ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥

22ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥

23ਪੂਰੈ ਭਾਗਿ ਗੁਰ ਸੇਵਾ ਲਾਏ ॥

24ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥

25ਅੰਦਰਿ ਪਰਗਾਸੁ ਗੁਰੂ ਤੇ ਪਾਏ ॥

26ਨਾਮੁ ਪਦਾਰਥੁ ਮੰਨਿ ਵਸਾਏ ॥

27ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥

28ਅਗਿਆਨੀ ਅੰਧੇ ਦੂਜੈ ਲਾਗੇ ॥

29ਬਿਨੁ ਪਾਣੀ ਡੁਬਿ ਮੂਏ ਅਭਾਗੇ ॥

30ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥

31ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥

32ਗਿਆਨੀ ਧਿਆਨੀ ਪੂਛਹੁ ਕੋਈ ॥

33ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥

34ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥

35ਮਮਤਾ ਕਾਟਿ ਸਚਿ ਲਿਵ ਲਾਏ ॥

36ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥

37ਆਪੇ ਕਰੇ ਕਰਾਏ ਕਰਤਾ ॥

38ਸਬਦਿ ਮਰੈ ਸੋਈ ਜਨੁ ਮੁਕਤਾ ॥

39ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥

40ਮਾਰੂ ਮਹਲਾ ੩ ॥

41ਜੋ ਤੁਧੁ ਕਰਣਾ ਸੋ ਕਰਿ ਪਾਇਆ ॥

42ਭਾਣੇ ਵਿਚਿ ਕੋ ਵਿਰਲਾ ਆਇਆ ॥

43ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥

44ਗੁਰਮੁਖਿ ਤੇਰਾ ਭਾਣਾ ਭਾਵੈ ॥

45ਸਹਜੇ ਹੀ ਸੁਖੁ ਸਚੁ ਕਮਾਵੈ ॥

46ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥

47ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath