ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1064 · Raag Maaroo · Guru Amar Daas Ji

1ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥

2ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥

3ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥

4ਗੁਰਮੁਖਿ ਨਾਮੁ ਪਦਾਰਥੁ ਪਾਏ ॥

5ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥

6ਮਨਮੁਖੁ ਅੰਧੁ ਕਰੇ ਚਤੁਰਾਈ ॥

7ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥

8ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥

9ਸਤਿਗੁਰੁ ਮੇਲੇ ਦੇ ਵਡਿਆਈ ॥

10ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥

11ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥

12ਸਭ ਨਾਵਹੁ ਉਪਜੈ ਨਾਵਹੁ ਛੀਜੈ ॥

13ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥

14ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥

15ਮਹਲੈ ਅੰਦਰਿ ਮਹਲੁ ਕੋ ਪਾਏ ॥

16ਗੁਰ ਕੈ ਸਬਦਿ ਸਚਿ ਚਿਤੁ ਲਾਏ ॥

17ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥

18ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥

19ਮਾਇਆ ਮੋਹੁ ਸਭੁ ਰੋਗੁ ਕਮਾਇਆ ॥

20ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥

21ਨਾਮਿ ਰਤੇ ਤਿਨ ਨਿਰਮਲ ਦੇਹਾ ॥

22ਨਿਰਮਲ ਹੰਸਾ ਸਦਾ ਸੁਖੁ ਨੇਹਾ ॥

23ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥

24ਸਭੁ ਕੋ ਵਣਜੁ ਕਰੇ ਵਾਪਾਰਾ ॥

25ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥

26ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥

27ਜਿਸ ਨੋ ਨਾਮੁ ਦੇਇ ਸੋ ਪਾਏ ॥

28ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥

29ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥

30ਨਾਵੈ ਨੋ ਲੋਚੈ ਜੇਤੀ ਸਭ ਆਈ ॥

31ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥

32ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥

33ਕਾਇਆ ਕੋਟੁ ਅਤਿ ਅਪਾਰਾ ॥

34ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥

35ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥

36ਅੰਤਰ ਘਰ ਬੰਕੇ ਥਾਨੁ ਸੁਹਾਇਆ ॥

37ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥

38ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥

39ਮੇਰੈ ਕਰਤੈ ਇਕ ਬਣਤ ਬਣਾਈ ॥

40ਇਸੁ ਦੇਹੀ ਵਿਚਿ ਸਭ ਵਥੁ ਪਾਈ ॥

41ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥

42ਮਾਰੂ ਮਹਲਾ ੩ ॥

43ਕਾਇਆ ਕੰਚਨੁ ਸਬਦੁ ਵੀਚਾਰਾ ॥

44ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥

45ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath