ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1065 · Raag Maaroo · Guru Amar Daas Ji

1ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥

2ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥

3ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥

4ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥

5ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥

6ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥

7ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥

8ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥

9ਵਡੈ ਭਾਗਿ ਇਹੁ ਸਰੀਰੁ ਪਾਇਆ ॥

10ਮਾਣਸ ਜਨਮਿ ਸਬਦਿ ਚਿਤੁ ਲਾਇਆ ॥

11ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥

12ਇਕਿ ਕਿਤੁ ਆਏ ਜਨਮੁ ਗਵਾਏ ॥

13ਮਨਮੁਖ ਲਾਗੇ ਦੂਜੈ ਭਾਏ ॥

14ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥

15ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥

16ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥

17ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥

18ਹਉਮੈ ਗਣਤ ਗੁਰ ਸਬਦਿ ਨਿਵਾਰੇ ॥

19ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥

20ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥

21ਸੋ ਚੇਤੇ ਜਿਸੁ ਆਪਿ ਚੇਤਾਏ ॥

22ਗੁਰ ਕੈ ਸਬਦਿ ਵਸੈ ਮਨਿ ਆਏ ॥

23ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥

24ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥

25ਗੁਰ ਕੈ ਸਬਦੇ ਆਪੁ ਪਛਾਣੈ ॥

26ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥

27ਏਹ ਕਾਇਆ ਪਵਿਤੁ ਹੈ ਸਰੀਰੁ ॥

28ਗੁਰ ਸਬਦੀ ਚੇਤੈ ਗੁਣੀ ਗਹੀਰੁ ॥

29ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥

30ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥

31ਦੂਜੈ ਭਾਇ ਭਰਮਿ ਭੁਲਾਇਆ ॥

32ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥

33ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥

34ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥

35ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥

36ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥

37ਮਨਮੁਖ ਭੂਲੇ ਮੁਏ ਬਿਲਲਾਇ ॥

38ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥

39ਕਾਇਆ ਕੋਟੁ ਪਕੇ ਹਟਨਾਲੇ ॥

40ਗੁਰਮੁਖਿ ਲੇਵੈ ਵਸਤੁ ਸਮਾਲੇ ॥

41ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥

42ਆਪੇ ਸਚਾ ਹੈ ਸੁਖਦਾਤਾ ॥

43ਪੂਰੇ ਗੁਰ ਕੈ ਸਬਦਿ ਪਛਾਤਾ ॥

44ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath