ਗੁਰੂ ਗ੍ਰੰਥ ਸਾਹਿਬ 1066 · Raag Maaroo
1ਮਾਰੂ ਮਹਲਾ ੩ ॥
2ਨਿਰੰਕਾਰਿ ਆਕਾਰੁ ਉਪਾਇਆ ॥
3ਮਾਇਆ ਮੋਹੁ ਹੁਕਮਿ ਬਣਾਇਆ ॥
4ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥
5ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥
6ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥
7ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥
8ਗੁਰ ਸੇਵਾ ਤੇ ਕਰਣੀ ਸਾਰ ॥
9ਰਾਮ ਨਾਮੁ ਰਾਖਹੁ ਉਰਿ ਧਾਰ ॥
10ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥
11ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥
12ਨਾਮੁ ਨ ਚੇਤੈ ਬਧਾ ਜਮਕਾਲੇ ॥
13ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥
14ਗੁਰਮੁਖਿ ਏਕਸੁ ਸਿਉ ਲਿਵ ਲਾਏ ॥
15ਤ੍ਰਿਬਿਧਿ ਮਨਸਾ ਮਨਹਿ ਸਮਾਏ ॥
16ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥
17ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥
18ਗੁਰ ਪਰਸਾਦੀ ਸਹਜੇ ਮਾਤੇ ॥
19ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥
20ਮਾਇਆ ਮੋਹਿ ਭਰਮਿ ਨ ਪਾਏ ॥
21ਦੂਜੈ ਭਾਇ ਲਗਾ ਦੁਖੁ ਪਾਏ ॥
22ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥
23ਏਹੁ ਮਨੁ ਭੈ ਭਾਇ ਰੰਗਾਏ ॥
24ਇਤੁ ਰੰਗਿ ਸਾਚੇ ਮਾਹਿ ਸਮਾਏ ॥
25ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥
26ਮਨਮੁਖੁ ਬਹੁਤੁ ਕਰੇ ਅਭਿਮਾਨੁ ॥
27ਦਰਗਹ ਕਬ ਹੀ ਨ ਪਾਵੈ ਮਾਨੁ ॥
28ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥
29ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥
30ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥
31ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥
32ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥
33ਮੇਰੈ ਠਾਕੁਰਿ ਇਹ ਬਣਤ ਬਣਾਈ ॥
34ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥
35ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥
36ਗੁਰਮੁਖਿ ਖੋਜੇ ਵੇਪਰਵਾਹਾ ॥
37ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥
38ਸਚਾ ਮਹਲੁ ਸਚੇ ਭੰਡਾਰਾ ॥
39ਆਪੇ ਦੇਵੈ ਦੇਵਣਹਾਰਾ ॥
40ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥
41ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥
42ਗੁਰਮੁਖਿ ਆਪੇ ਦੇ ਵਡਿਆਈ ॥
43ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥
44ਹਰਿ ਜੀਉ ਸਭ ਮਹਿ ਰਹਿਆ ਸਮਾਈ ॥
45ਗੁਰ ਪਰਸਾਦੀ ਪਾਇਆ ਜਾਈ ॥
46ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath