ਗੁਰੂ ਗ੍ਰੰਥ ਸਾਹਿਬ 1068 · Raag Maaroo · Guru Amar Daas Ji
1ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥
2ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥
3ਸਚਾ ਸਾਹਿਬੁ ਸਚੀ ਵਡਿਆਈ ॥
4ਗੁਰ ਪਰਸਾਦੀ ਵਿਰਲੈ ਪਾਈ ॥
5ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥
6ਮਾਰੂ ਮਹਲਾ ੩ ॥
7ਨਦਰੀ ਭਗਤਾ ਲੈਹੁ ਮਿਲਾਏ ॥
8ਭਗਤ ਸਲਾਹਨਿ ਸਦਾ ਲਿਵ ਲਾਏ ॥
9ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥
10ਪੂਰੈ ਸਬਦਿ ਭਗਤਿ ਸੁਹਾਈ ॥
11ਅੰਤਰਿ ਸੁਖੁ ਤੇਰੈ ਮਨਿ ਭਾਈ ॥
12ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥
13ਹਉਮੈ ਵਿਚਿ ਸਦ ਜਲੈ ਸਰੀਰਾ ॥
14ਕਰਮੁ ਹੋਵੈ ਭੇਟੇ ਗੁਰੁ ਪੂਰਾ ॥
15ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥
16ਮਨਮੁਖੁ ਅੰਧਾ ਅੰਧੁ ਕਮਾਏ ॥
17ਬਹੁ ਸੰਕਟ ਜੋਨੀ ਭਰਮਾਏ ॥
18ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥
19ਆਵਣ ਜਾਣਾ ਸਬਦਿ ਨਿਵਾਰੇ ॥
20ਸਚੁ ਨਾਮੁ ਰਖੈ ਉਰ ਧਾਰੇ ॥
21ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥
22ਆਵਣ ਜਾਣੈ ਪਰਜ ਵਿਗੋਈ ॥
23ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥
24ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥
25ਪੰਚ ਦੂਤ ਚਿਤਵਹਿ ਵਿਕਾਰਾ ॥
26ਮਾਇਆ ਮੋਹ ਕਾ ਏਹੁ ਪਸਾਰਾ ॥
27ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥
28ਬਾਝੁ ਗੁਰੂ ਹੈ ਮੋਹੁ ਗੁਬਾਰਾ ॥
29ਫਿਰਿ ਫਿਰਿ ਡੁਬੈ ਵਾਰੋ ਵਾਰਾ ॥
30ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥
31ਸਾਚਾ ਦਰੁ ਸਾਚਾ ਦਰਵਾਰਾ ॥
32ਸਚੇ ਸੇਵਹਿ ਸਬਦਿ ਪਿਆਰਾ ॥
33ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥
34ਘਰੈ ਅੰਦਰਿ ਕੋ ਘਰੁ ਪਾਏ ॥
35ਗੁਰ ਕੈ ਸਬਦੇ ਸਹਜਿ ਸੁਭਾਏ ॥
36ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥
37ਦੂਜੈ ਭਾਇ ਦੁਸਟਾ ਕਾ ਵਾਸਾ ॥
38ਭਉਦੇ ਫਿਰਹਿ ਬਹੁ ਮੋਹ ਪਿਆਸਾ ॥
39ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥
40ਸਤਿਗੁਰ ਬਾਝਹੁ ਸੰਗਤਿ ਨ ਹੋਈ ॥
41ਬਿਨੁ ਸਬਦੇ ਪਾਰੁ ਨ ਪਾਏ ਕੋਈ ॥
42ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥
43ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥
44ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥
45ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥
46ਕਾਇਆ ਸੋਧਹਿ ਸਬਦੁ ਵੀਚਾਰਹਿ ॥
47ਮੋਹ ਠਗਉਰੀ ਭਰਮੁ ਨਿਵਾਰਹਿ ॥
48ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath