ਗੁਰੂ ਗ੍ਰੰਥ ਸਾਹਿਬ 1069 · Raag Maaroo · Guru Amar Daas Ji
1ਸਦ ਹੀ ਨੇੜੈ ਦੂਰਿ ਨ ਜਾਣਹੁ ॥
2ਗੁਰ ਕੈ ਸਬਦਿ ਨਜੀਕਿ ਪਛਾਣਹੁ ॥
3ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥
4ਆਪੇ ਕਰਤਾ ਸਚਾ ਸੋਈ ॥
5ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥
6ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥
7ਮਾਰੂ ਸੋਲਹੇ ਮਹਲਾ ੪
8ੴ ਸਤਿਗੁਰ ਪ੍ਰਸਾਦਿ ॥
9ਸਚਾ ਆਪਿ ਸਵਾਰਣਹਾਰਾ ॥
10ਅਵਰ ਨ ਸੂਝਸਿ ਬੀਜੀ ਕਾਰਾ ॥
11ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥
12ਸਭਨਾ ਸਚੁ ਵਸੈ ਮਨ ਮਾਹੀ ॥
13ਗੁਰ ਪਰਸਾਦੀ ਸਹਜਿ ਸਮਾਹੀ ॥
14ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥
15ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥
16ਸਤਿਗੁਰੁ ਸੇਵੀ ਅਵਰੁ ਨ ਦੂਜਾ ॥
17ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥
18ਬਿਨੁ ਸਤਿਗੁਰ ਜੋ ਦੂਜੈ ਲਾਗੇ ॥
19ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥
20ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥
21ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥
22ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥
23ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥
24ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥
25ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥
26ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥
27ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥
28ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥
29ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥
30ਜਿਸੁ ਭਾਵੈ ਤਿਸੁ ਆਪੇ ਦੇਇ ॥
31ਗੁਰਮੁਖਿ ਨਾਮੁ ਪਦਾਰਥੁ ਲੇਇ ॥
32ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥
33ਗਿਆਨ ਰਤਨੁ ਮਨਿ ਪਰਗਟੁ ਭਇਆ ॥
34ਨਾਮੁ ਪਦਾਰਥੁ ਸਹਜੇ ਲਇਆ ॥
35ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥
36ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥
37ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥
38ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥
39ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥
40ਚਹੁ ਜੁਗਿ ਨਿਰਮਲੁ ਹਛਾ ਲੋਇ ॥
41ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥
42ਗੁਰਮੁਖਿ ਨਾਮੁ ਪਰਾਪਤਿ ਹੋਵੈ ॥
43ਸਹਜੇ ਜਾਗੈ ਸਹਜੇ ਸੋਵੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath