ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 106 · Raag Maajh · Guru Arjan Dev Ji

1ਸਰਬ ਜੀਆ ਕਉ ਦੇਵਣਹਾਰਾ ॥

2ਗੁਰ ਪਰਸਾਦੀ ਨਦਰਿ ਨਿਹਾਰਾ ॥

3ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥

4ਮਨ ਕੀ ਇਛ ਪੁਜਾਵਣਹਾਰਾ ॥

5ਸਦਾ ਸਦਾ ਜਾਈ ਬਲਿਹਾਰਾ ॥

6ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥

7ਮਾਝ ਮਹਲਾ ੫ ॥

8ਮਨੁ ਤਨੁ ਤੇਰਾ ਧਨੁ ਭੀ ਤੇਰਾ ॥

9ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥

10ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥

11ਸਦਾ ਸਦਾ ਤੂੰਹੈ ਸੁਖਦਾਈ ॥

12ਨਿਵਿ ਨਿਵਿ ਲਾਗਾ ਤੇਰੀ ਪਾਈ ॥

13ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥

14ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥

15ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥

16ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥

17ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥

18ਆਠ ਪਹਰ ਤੇਰੇ ਗੁਣ ਗਾਇਆ ॥

19ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥

20ਮਾਝ ਮਹਲਾ ੫ ॥

21ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥

22ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥

23ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥

24ਸੁਖਦਾਤਾ ਦੁਖ ਭੰਜਨਹਾਰਾ ॥

25ਆਪੇ ਬਖਸਿ ਕਰੇ ਜੀਅ ਸਾਰਾ ॥

26ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥

27ਜਾ ਕੀ ਸਰਣਿ ਪਇਆ ਗਤਿ ਪਾਈਐ ॥

28ਸਾਸਿ ਸਾਸਿ ਹਰਿ ਨਾਮੁ ਧਿਆਈਐ ॥

29ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥

30ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥

31ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥

32ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥

33ਮਾਝ ਮਹਲਾ ੫ ॥

34ਸਭੇ ਸੁਖ ਭਏ ਪ੍ਰਭ ਤੁਠੇ ॥

35ਗੁਰ ਪੂਰੇ ਕੇ ਚਰਣ ਮਨਿ ਵੁਠੇ ॥

36ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥

37ਅਗਮ ਅਗੋਚਰੁ ਸਾਹਿਬੁ ਮੇਰਾ ॥

38ਘਟ ਘਟ ਅੰਤਰਿ ਵਰਤੈ ਨੇਰਾ ॥

39ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥

40ਪ੍ਰਭ ਮਿਲਣੈ ਕੀ ਏਹ ਨੀਸਾਣੀ ॥

41ਮਨਿ ਇਕੋ ਸਚਾ ਹੁਕਮੁ ਪਛਾਣੀ ॥

42ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥

43ਹਥੀ ਦਿਤੀ ਪ੍ਰਭਿ ਦੇਵਣਹਾਰੈ ॥

44ਜਨਮ ਮਰਣ ਰੋਗ ਸਭਿ ਨਿਵਾਰੇ ॥

45ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath