ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1070 · Raag Maaroo · Guru Raam Daas Ji

1ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥

2ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥

3ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥

4ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥

5ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥

6ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥

7ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥

8ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥

9ਸਰਬੇ ਰਵਿ ਰਹਿਆ ਸੁਖਦਾਤਾ ॥

10ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥

11ਜਿਨ ਕਉ ਆਦਿ ਮਿਲੀ ਵਡਿਆਈ ॥

12ਸਤਿਗੁਰੁ ਮਨਿ ਵਸਿਆ ਲਿਵ ਲਾਈ ॥

13ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥

14ਮਾਰੂ ਮਹਲਾ ੪ ॥

15ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥

16ਸਰਬੇ ਰਵਿ ਰਹਿਆ ਘਟ ਵਾਸੀ ॥

17ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥

18ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥

19ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥

20ਜਾ ਜਾਪੈ ਕਿਛੁ ਕਿਥਾਊ ਨਾਹੀ ॥

21ਤਾ ਕਰਤਾ ਭਰਪੂਰਿ ਸਮਾਹੀ ॥

22ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥

23ਜੋ ਜੀਆ ਕੀ ਵੇਦਨ ਜਾਣੈ ॥

24ਤਿਸੁ ਸਾਹਿਬ ਕੈ ਹਉ ਕੁਰਬਾਣੈ ॥

25ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥

26ਜੋ ਜੀਐ ਕੀ ਸਾਰ ਨ ਜਾਣੈ ॥

27ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥

28ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥

29ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥

30ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥

31ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥

32ਨਾ ਕਰਿ ਆਸ ਮੀਤ ਸੁਤ ਭਾਈ ॥

33ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥

34ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥

35ਅਨਦਿਨੁ ਨਾਮੁ ਜਪਹੁ ਬਨਵਾਰੀ ॥

36ਸਭ ਆਸਾ ਮਨਸਾ ਪੂਰੈ ਥਾਰੀ ॥

37ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥

38ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥

39ਸਹਜੇ ਹੀ ਹਰਿ ਨਾਮਿ ਸਮਾਇਆ ॥

40ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥

41ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥

42ਗੁਰ ਕੈ ਸਬਦਿ ਭਰਮ ਭਉ ਭਾਗੈ ॥

43ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath