ਗੁਰੂ ਗ੍ਰੰਥ ਸਾਹਿਬ 1071 · Raag Maaroo · Guru Raam Daas Ji
1ਵਿਚਿ ਹਉਮੈ ਸੇਵਾ ਥਾਇ ਨ ਪਾਏ ॥
2ਜਨਮਿ ਮਰੈ ਫਿਰਿ ਆਵੈ ਜਾਏ ॥
3ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥
4ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥
5ਤੂ ਸਰਬ ਜੀਆ ਕਾ ਅੰਤਰਜਾਮੀ ॥
6ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥
7ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥
8ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥
9ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥
10ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥
11ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥
12ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥
13ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥
14ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥
15ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥
16ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥
17ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥
18ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥
19ਮਾਰੂ ਸੋਲਹੇ ਮਹਲਾ ੫
20ੴ ਸਤਿਗੁਰ ਪ੍ਰਸਾਦਿ ॥
21ਕਲਾ ਉਪਾਇ ਧਰੀ ਜਿਨਿ ਧਰਣਾ ॥
22ਗਗਨੁ ਰਹਾਇਆ ਹੁਕਮੇ ਚਰਣਾ ॥
23ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥
24ਜੀਅ ਜੰਤ ਕਉ ਰਿਜਕੁ ਸੰਬਾਹੇ ॥
25ਕਰਣ ਕਾਰਣ ਸਮਰਥ ਆਪਾਹੇ ॥
26ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥
27ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥
28ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥
29ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥
30ਸੁਲਤਾਨ ਖਾਨ ਕਰੇ ਖਿਨ ਕੀਰੇ ॥
31ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥
32ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥
33ਸੋ ਪਤਿਵੰਤਾ ਸੋ ਧਨਵੰਤਾ ॥
34ਜਿਸੁ ਮਨਿ ਵਸਿਆ ਹਰਿ ਭਗਵੰਤਾ ॥
35ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥
36ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥
37ਸਾਧਸੰਗਤਿ ਨਿਹਚਉ ਹੈ ਤਰਣਾ ॥
38ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥
39ਗੁਣ ਨਿਧਾਨ ਮਨ ਤਨ ਮਹਿ ਰਵਿਆ ॥
40ਜਨਮ ਮਰਣ ਕੀ ਜੋਨਿ ਨ ਭਵਿਆ ॥
41ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥
42ਮੀਤੁ ਹਮਾਰਾ ਸੋਈ ਸੁਆਮੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath