ਗੁਰੂ ਗ੍ਰੰਥ ਸਾਹਿਬ 1072 · Raag Maaroo · Guru Arjan Dev Ji
1ਥਾਨ ਥਨੰਤਰਿ ਅੰਤਰਜਾਮੀ ॥
2ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥
3ਹਰਿ ਕਾ ਨਾਮੁ ਕੋਟਿ ਲਖ ਬਾਹਾ ॥
4ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥
5ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥
6ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥
7ਜੀਤਿ ਆਵਹੁ ਵਸਹੁ ਘਰਿ ਅਪਨੇ ॥
8ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥
9ਖੰਡ ਬ੍ਰਹਮੰਡ ਉਧਾਰਣਹਾਰਾ ॥
10ਊਚ ਅਥਾਹ ਅਗੰਮ ਅਪਾਰਾ ॥
11ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥
12ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥
13ਕਰਿ ਕਿਰਪਾ ਕੀਨੇ ਘਰ ਗੋਲੇ ॥
14ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥
15ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥
16ਬਿਨਸਿ ਗਈ ਹਉਮੈ ਮਤਿ ਮੇਰੀ ॥
17ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥
18ਜੈ ਜੈ ਕਾਰੁ ਜਪਹੁ ਜਗਦੀਸੈ ॥
19ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥
20ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥
21ਸਤਿ ਸਤਿ ਸਤਿ ਪ੍ਰਭੁ ਜਾਤਾ ॥
22ਗੁਰ ਪਰਸਾਦਿ ਸਦਾ ਮਨੁ ਰਾਤਾ ॥
23ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥
24ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥
25ਸਭੈ ਉਧਾਰਣੁ ਖਸਮੁ ਹਮਾਰਾ ॥
26ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥
27ਮਾਰੂ ਸੋਲਹੇ ਮਹਲਾ ੫
28ੴ ਸਤਿਗੁਰ ਪ੍ਰਸਾਦਿ ॥
29ਸੰਗੀ ਜੋਗੀ ਨਾਰਿ ਲਪਟਾਣੀ ॥
30ਉਰਝਿ ਰਹੀ ਰੰਗ ਰਸ ਮਾਣੀ ॥
31ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥
32ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥
33ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥
34ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥
35ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥
36ਜੋ ਪਾਵੈ ਸੋ ਆਣਿ ਦਿਖਾਵੈ ॥
37ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥
38ਧਨ ਕਰੈ ਬਿਨਉ ਦੋਊ ਕਰ ਜੋਰੈ ॥
39ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥
40ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥
41ਸਗਲੇ ਕਰਮ ਧਰਮ ਜੁਗ ਸਾਧਾ ॥
42ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥
43ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath