ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1073 · Raag Maaroo · Guru Arjan Dev Ji

1ਧਨ ਅੰਧੀ ਪਿਰੁ ਚਪਲੁ ਸਿਆਨਾ ॥

2ਪੰਚ ਤਤੁ ਕਾ ਰਚਨੁ ਰਚਾਨਾ ॥

3ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥

4ਧਨ ਕਹੈ ਤੂ ਵਸੁ ਮੈ ਨਾਲੇ ॥

5ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥

6ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥

7ਪਿਰਿ ਕਹਿਆ ਹਉ ਹੁਕਮੀ ਬੰਦਾ ॥

8ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥

9ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥

10ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥

11ਧਨ ਕਛੂ ਨ ਸਮਝੈ ਚੰਚਲਿ ਕਾਚੇ ॥

12ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥

13ਆਈ ਆਗਿਆ ਪਿਰਹੁ ਬੁਲਾਇਆ ॥

14ਨਾ ਧਨ ਪੁਛੀ ਨ ਮਤਾ ਪਕਾਇਆ ॥

15ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥

16ਰੇ ਮਨ ਲੋਭੀ ਸੁਣਿ ਮਨ ਮੇਰੇ ॥

17ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥

18ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥

19ਮਨਮੁਖਿ ਆਵੈ ਮਨਮੁਖਿ ਜਾਵੈ ॥

20ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥

21ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥

22ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥

23ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥

24ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥

25ਹਉ ਬਲਿਹਾਰੀ ਸਤਿਗੁਰ ਪੂਰੇ ॥

26ਸਰਣਿ ਕੇ ਦਾਤੇ ਬਚਨ ਕੇ ਸੂਰੇ ॥

27ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥

28ਗੁਣ ਨਿਧਾਨ ਕਿਛੁ ਕੀਮ ਨ ਪਾਈ ॥

29ਘਟਿ ਘਟਿ ਪੂਰਿ ਰਹਿਓ ਸਭ ਠਾਈ ॥

30ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥

31ਮਾਰੂ ਸੋਲਹੇ ਮਹਲਾ ੫

32ੴ ਸਤਿਗੁਰ ਪ੍ਰਸਾਦਿ ॥

33ਕਰੈ ਅਨੰਦੁ ਅਨੰਦੀ ਮੇਰਾ ॥

34ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥

35ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥

36ਹਰਖਵੰਤ ਆਨੰਤ ਦਇਆਲਾ ॥

37ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥

38ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥

39ਆਪੇ ਕੁਦਰਤਿ ਕਰੇ ਵੀਚਾਰਾ ॥

40ਆਪੇ ਹੀ ਸਚੁ ਕਰੇ ਪਸਾਰਾ ॥

41ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥

42ਸਾਚਾ ਤਖਤੁ ਸਚੀ ਪਾਤਿਸਾਹੀ ॥

43ਸਚੁ ਖਜੀਨਾ ਸਾਚਾ ਸਾਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath