ਗੁਰੂ ਗ੍ਰੰਥ ਸਾਹਿਬ 1074 · Raag Maaroo · Guru Arjan Dev Ji
1ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥
2ਸਚੁ ਤਪਾਵਸੁ ਸਚੇ ਕੇਰਾ ॥
3ਸਾਚਾ ਥਾਨੁ ਸਦਾ ਪ੍ਰਭ ਤੇਰਾ ॥
4ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥
5ਏਕੋ ਆਪਿ ਤੂਹੈ ਵਡ ਰਾਜਾ ॥
6ਹੁਕਮਿ ਸਚੇ ਕੈ ਪੂਰੇ ਕਾਜਾ ॥
7ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥
8ਤੂ ਵਡ ਰਸੀਆ ਤੂ ਵਡ ਭੋਗੀ ॥
9ਤੂ ਨਿਰਬਾਣੁ ਤੂਹੈ ਹੀ ਜੋਗੀ ॥
10ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥
11ਤੇਰੀ ਦਾਤਿ ਤੁਝੈ ਤੇ ਹੋਵੈ ॥
12ਦੇਹਿ ਦਾਨੁ ਸਭਸੈ ਜੰਤ ਲੋਐ ॥
13ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥
14ਜਾਚਹਿ ਸਿਧ ਸਾਧਿਕ ਬਨਵਾਸੀ ॥
15ਜਾਚਹਿ ਜਤੀ ਸਤੀ ਸੁਖਵਾਸੀ ॥
16ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥
17ਕਰਹਿ ਭਗਤਿ ਅਰੁ ਰੰਗ ਅਪਾਰਾ ॥
18ਖਿਨ ਮਹਿ ਥਾਪਿ ਉਥਾਪਨਹਾਰਾ ॥
19ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥
20ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥
21ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥
22ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥
23ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥
24ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥
25ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥
26ਤ੍ਰਿਸਨਾ ਬੂਝੀ ਅੰਤਰੁ ਠੰਢਾ ॥
27ਗੁਰਿ ਪੂਰੈ ਲੈ ਤੂਟਾ ਗੰਢਾ ॥
28ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥
29ਮਰੈ ਨਾਹੀ ਸਦ ਸਦ ਹੀ ਜੀਵੈ ॥
30ਅਮਰੁ ਭਇਆ ਅਬਿਨਾਸੀ ਥੀਵੈ ॥
31ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥
32ਪੂਰੇ ਗੁਰ ਕੀ ਪੂਰੀ ਬਾਣੀ ॥
33ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥
34ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥
35ਬਾਰਹਾ ਕੰਚਨੁ ਸੁਧੁ ਕਰਾਇਆ ॥
36ਨਦਰਿ ਸਰਾਫ ਵੰਨੀ ਸਚੜਾਇਆ ॥
37ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥
38ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥
39ਨਾਨਕ ਦਾਸ ਸਦਾ ਕੁਰਬਾਨੀ ॥
40ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥
41ਮਾਰੂ ਮਹਲਾ ੫ ਸੋਲਹੇ
42ੴ ਸਤਿਗੁਰ ਪ੍ਰਸਾਦਿ ॥
43ਗੁਰੁ ਗੋਪਾਲੁ ਗੁਰੁ ਗੋਵਿੰਦਾ ॥
44ਗੁਰੁ ਦਇਆਲੁ ਸਦਾ ਬਖਸਿੰਦਾ ॥
45ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath