ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1075 · Raag Maaroo · Guru Arjan Dev Ji

1ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥

2ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥

3ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥

4ਗੁਰ ਕਾ ਸੇਵਕੁ ਨਰਕਿ ਨ ਜਾਏ ॥

5ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥

6ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥

7ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥

8ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥

9ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥

10ਅਗਮੁ ਅਗੋਚਰੁ ਗੁਰੂ ਦਿਖਾਇਆ ॥

11ਭੂਲਾ ਮਾਰਗਿ ਸਤਿਗੁਰਿ ਪਾਇਆ ॥

12ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜੑਾਇਆ ਗਿਆਨਾਂ ਹੇ ॥੫॥

13ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥

14ਜਲਿ ਥਲਿ ਪੂਰਿ ਰਹਿਆ ਗੋਸਾਈ ॥

15ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥

16ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥

17ਗੁਰਿ ਮਿਲਿਐ ਨਹ ਜੋਹੈ ਮਾਈ ॥

18ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥

19ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥

20ਆਪਿ ਸੁਣੀ ਤੈ ਆਪਿ ਵਖਾਣੀ ॥

21ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥

22ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥

23ਜੋ ਕਿਛੁ ਕਰੇ ਸੁ ਆਪਣ ਭਾਣੈ ॥

24ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥

25ਮਾਰੂ ਸੋਲਹੇ ਮਹਲਾ ੫

26ੴ ਸਤਿਗੁਰ ਪ੍ਰਸਾਦਿ ॥

27ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥

28ਸਭ ਮਹਿ ਵਰਤੈ ਆਪਿ ਨਿਰਾਰਾ ॥

29ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥

30ਲਖ ਚਉਰਾਸੀਹ ਜੋਨਿ ਸਬਾਈ ॥

31ਮਾਣਸ ਕਉ ਪ੍ਰਭਿ ਦੀਈ ਵਡਿਆਈ ॥

32ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥

33ਕੀਤਾ ਹੋਵੈ ਤਿਸੁ ਕਿਆ ਕਹੀਐ ॥

34ਗੁਰਮੁਖਿ ਨਾਮੁ ਪਦਾਰਥੁ ਲਹੀਐ ॥

35ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥

36ਹਰਖ ਸੋਗ ਕਾ ਨਗਰੁ ਇਹੁ ਕੀਆ ॥

37ਸੇ ਉਬਰੇ ਜੋ ਸਤਿਗੁਰ ਸਰਣੀਆ ॥

38ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥

39ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥

40ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥

41ਕਲਜੁਗ ਮਹਿ ਕੀਰਤਨੁ ਪਰਧਾਨਾ ॥

42ਗੁਰਮੁਖਿ ਜਪੀਐ ਲਾਇ ਧਿਆਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath