ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1076 · Raag Maaroo · Guru Arjan Dev Ji

1ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥

2ਖੰਡ ਪਤਾਲ ਦੀਪ ਸਭਿ ਲੋਆ ॥

3ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥

4ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥

5ਹਰਿ ਕਾ ਸੇਵਕੁ ਸੋ ਹਰਿ ਜੇਹਾ ॥

6ਭੇਦੁ ਨ ਜਾਣਹੁ ਮਾਣਸ ਦੇਹਾ ॥

7ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥

8ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥

9ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥

10ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥

11ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥

12ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥

13ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥

14ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥

15ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥

16ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥

17ਵਡਾ ਸਾਹਿਬੁ ਅਗਮ ਅਥਾਹਾ ॥

18ਕਿਉ ਮਿਲੀਐ ਪ੍ਰਭ ਵੇਪਰਵਾਹਾ ॥

19ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥

20ਹੁਕਮੁ ਬੂਝੈ ਸੋ ਸੇਵਕੁ ਕਹੀਐ ॥

21ਬੁਰਾ ਭਲਾ ਦੁਇ ਸਮਸਰਿ ਸਹੀਐ ॥

22ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥

23ਹਰਿ ਕੇ ਭਗਤ ਸਦਾ ਸੁਖਵਾਸੀ ॥

24ਬਾਲ ਸੁਭਾਇ ਅਤੀਤ ਉਦਾਸੀ ॥

25ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥

26ਅਗਮ ਅਗੋਚਰੁ ਕੀਮਤਿ ਨਹੀ ਪਾਈ ॥

27ਤਾ ਮਿਲੀਐ ਜਾ ਲਏ ਮਿਲਾਈ ॥

28ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥

29ਤੂ ਆਪੇ ਕਰਤਾ ਕਾਰਣ ਕਰਣਾ ॥

30ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥

31ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥

32ਮਾਰੂ ਸੋਲਹੇ ਮਹਲਾ ੫

33ੴ ਸਤਿਗੁਰ ਪ੍ਰਸਾਦਿ ॥

34ਜੋ ਦੀਸੈ ਸੋ ਏਕੋ ਤੂਹੈ ॥

35ਬਾਣੀ ਤੇਰੀ ਸ੍ਰਵਣਿ ਸੁਣੀਐ ॥

36ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥

37ਆਪਿ ਚਿਤਾਰੇ ਅਪਣਾ ਕੀਆ ॥

38ਆਪੇ ਆਪਿ ਆਪਿ ਪ੍ਰਭੁ ਥੀਆ ॥

39ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥

40ਇਕਿ ਉਪਾਏ ਵਡ ਦਰਵਾਰੀ ॥

41ਇਕਿ ਉਦਾਸੀ ਇਕਿ ਘਰ ਬਾਰੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath