ਗੁਰੂ ਗ੍ਰੰਥ ਸਾਹਿਬ 1077 · Raag Maaroo · Guru Arjan Dev Ji
1ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥
2ਆਪੇ ਸਤਿ ਸਤਿ ਸਤਿ ਸਾਚਾ ॥
3ਓਤਿ ਪੋਤਿ ਭਗਤਨ ਸੰਗਿ ਰਾਚਾ ॥
4ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥
5ਸਦਾ ਸਦਾ ਸਦ ਹੋਵਣਹਾਰਾ ॥
6ਊਚਾ ਅਗਮੁ ਅਥਾਹੁ ਅਪਾਰਾ ॥
7ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥
8ਮੁਖਿ ਸਾਲਾਹੀ ਸਚੇ ਸਾਹਾ ॥
9ਨੈਣੀ ਪੇਖਾ ਅਗਮ ਅਥਾਹਾ ॥
10ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥
11ਕਰਿ ਕਰਿ ਵੇਖਹਿ ਕੀਤਾ ਅਪਣਾ ॥
12ਜੀਅ ਜੰਤ ਸੋਈ ਹੈ ਜਪਣਾ ॥
13ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥
14ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥
15ਅਨੰਦ ਮੰਗਲ ਹਰਿ ਚਲਤ ਤਮਾਸੇ ॥
16ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥
17ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥
18ਕਰਿ ਕਰਿ ਦੇਖੈ ਖੇਲੁ ਅਪਾਰਾ ॥
19ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥
20ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥
21ਸਦਾ ਸਦਾ ਜਾਈ ਬਲਿਹਾਰੀ ॥
22ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥੧੦॥
23ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥
24ਏਕੋ ਏਕੁ ਜਪੀ ਮਨ ਮਾਹੀ ॥
25ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥੧੧॥
26ਗੁਰ ਉਪਦੇਸਿ ਜਪੀਐ ਮਨਿ ਸਾਚਾ ॥
27ਗੁਰ ਉਪਦੇਸਿ ਰਾਮ ਰੰਗਿ ਰਾਚਾ ॥
28ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥
29ਜਹ ਰਾਖੈ ਸੋਈ ਸੁਖ ਥਾਨਾ ॥
30ਸਹਜੇ ਹੋਇ ਸੋਈ ਭਲ ਮਾਨਾ ॥
31ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥
32ਡਰ ਚੂਕੇ ਬਿਨਸੇ ਅੰਧਿਆਰੇ ॥
33ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥
34ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥
35ਐਸਾ ਕੋ ਵਡਭਾਗੀ ਆਇਆ ॥
36ਆਠ ਪਹਰ ਜਿਨਿ ਖਸਮੁ ਧਿਆਇਆ ॥
37ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥
38ਇਹ ਬਖਸੀਸ ਖਸਮ ਤੇ ਪਾਵਾ ॥
39ਆਠ ਪਹਰ ਕਰ ਜੋੜਿ ਧਿਆਵਾ ॥
40ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥
41ਮਾਰੂ ਮਹਲਾ ੫ ॥
42ਸੂਰਤਿ ਦੇਖਿ ਨ ਭੂਲੁ ਗਵਾਰਾ ॥
43ਮਿਥਨ ਮੋਹਾਰਾ ਝੂਠੁ ਪਸਾਰਾ ॥
44ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥
45ਗੁਰ ਪੂਰੇ ਕੀ ਪਉ ਸਰਣਾਈ ॥
46ਮੋਹੁ ਸੋਗੁ ਸਭੁ ਭਰਮੁ ਮਿਟਾਈ ॥
47ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath