ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1078 · Raag Maaroo · Guru Arjan Dev Ji

1ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥

2ਸਗਲ ਭਗਤ ਜਾ ਕੀ ਕਰਦੇ ਸੇਵਾ ॥

3ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥

4ਹੋਰੁ ਦੁਆਰਾ ਕੋਇ ਨ ਸੂਝੈ ॥

5ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥

6ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥

7ਜਾ ਕੀ ਧੂਰਿ ਕਰੇ ਪੁਨੀਤਾ ॥

8ਸੁਰਿ ਨਰ ਦੇਵ ਨ ਪਾਵਹਿ ਮੀਤਾ ॥

9ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥

10ਪਾਰਜਾਤੁ ਲੋੜਹਿ ਮਨ ਪਿਆਰੇ ॥

11ਕਾਮਧੇਨੁ ਸੋਹੀ ਦਰਬਾਰੇ ॥

12ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥

13ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥

14ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥

15ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥

16ਕਈ ਬੈਕੁੰਠ ਨਾਹੀ ਲਵੈ ਲਾਗੇ ॥

17ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥

18ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥

19ਗੁਰ ਕੀ ਸੇਵ ਨ ਜਾਣੈ ਕੋਈ ॥

20ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥

21ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥

22ਗੁਰ ਕੀ ਮਹਿਮਾ ਬੇਦ ਨ ਜਾਣਹਿ ॥

23ਤੁਛ ਮਾਤ ਸੁਣਿ ਸੁਣਿ ਵਖਾਣਹਿ ॥

24ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥

25ਜਾ ਕੀ ਸੋਇ ਸੁਣੀ ਮਨੁ ਜੀਵੈ ॥

26ਰਿਦੈ ਵਸੈ ਤਾ ਠੰਢਾ ਥੀਵੈ ॥

27ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥

28ਸੰਤਨ ਕੀ ਸਰਣਾਈ ਪੜਿਆ ॥

29ਜੀਉ ਪ੍ਰਾਣ ਧਨੁ ਆਗੈ ਧਰਿਆ ॥

30ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥

31ਨਿਰਗੁਣ ਕਉ ਸੰਗਿ ਲੇਹੁ ਰਲਾਏ ॥

32ਕਰਿ ਕਿਰਪਾ ਮੋਹਿ ਟਹਲੈ ਲਾਏ ॥

33ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥

34ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥

35ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥

36ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥

37ਭਏ ਕ੍ਰਿਪਾਲ ਗੁਸਾਈ ਮੇਰੇ ॥

38ਦਰਸਨੁ ਪਾਇਆ ਸਤਿਗੁਰ ਪੂਰੇ ॥

39ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥

40ਮਾਰੂ ਸੋਲਹੇ ਮਹਲਾ ੫

41ੴ ਸਤਿਗੁਰ ਪ੍ਰਸਾਦਿ ॥

42ਸਿਮਰੈ ਧਰਤੀ ਅਰੁ ਆਕਾਸਾ ॥

43ਸਿਮਰਹਿ ਚੰਦ ਸੂਰਜ ਗੁਣਤਾਸਾ ॥

44ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath