ਗੁਰੂ ਗ੍ਰੰਥ ਸਾਹਿਬ 1079 · Raag Maaroo · Guru Arjan Dev Ji
1ਸਿਮਰਹਿ ਖੰਡ ਦੀਪ ਸਭਿ ਲੋਆ ॥
2ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥
3ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥
4ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥
5ਸਿਮਰਹਿ ਦੇਵਤੇ ਕੋੜਿ ਤੇਤੀਸਾ ॥
6ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥
7ਸਿਮਰਹਿ ਪਸੁ ਪੰਖੀ ਸਭਿ ਭੂਤਾ ॥
8ਸਿਮਰਹਿ ਬਨ ਪਰਬਤ ਅਉਧੂਤਾ ॥
9ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥
10ਸਿਮਰਹਿ ਥੂਲ ਸੂਖਮ ਸਭਿ ਜੰਤਾ ॥
11ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥
12ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥
13ਸਿਮਰਹਿ ਨਰ ਨਾਰੀ ਆਸਰਮਾ ॥
14ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥
15ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥
16ਸਿਮਰਹਿ ਘੜੀ ਮੂਰਤ ਪਲ ਨਿਮਖਾ ॥
17ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥
18ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥
19ਕਰਨ ਕਰਾਵਨਹਾਰ ਸੁਆਮੀ ॥
20ਸਗਲ ਘਟਾ ਕੇ ਅੰਤਰਜਾਮੀ ॥
21ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥
22ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥
23ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥
24ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥
25ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
26ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥
27ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥
28ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥
29ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥
30ਜਲਿ ਥਲਿ ਮਹੀਅਲਿ ਸੁਆਮੀ ਸੋਈ ॥
31ਅਵਰੁ ਨ ਕਹੀਐ ਦੂਜਾ ਕੋਈ ॥
32ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥
33ਊਚੇ ਤੇ ਊਚਾ ਦਰਬਾਰਾ ॥
34ਕਹਣੁ ਨ ਜਾਈ ਅੰਤੁ ਨ ਪਾਰਾ ॥
35ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥
36ਤੂ ਕਰਤਾ ਤੇਰਾ ਸਭੁ ਕੀਆ ॥
37ਤੁਝੁ ਬਿਨੁ ਅਵਰੁ ਨ ਕੋਈ ਬੀਆ ॥
38ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥
39ਜਮਦੂਤੁ ਤਿਸੁ ਨਿਕਟਿ ਨ ਆਵੈ ॥
40ਸਾਧਸੰਗਿ ਹਰਿ ਕੀਰਤਨੁ ਗਾਵੈ ॥
41ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥
42ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath