ਗੁਰੂ ਗ੍ਰੰਥ ਸਾਹਿਬ 107 · Raag Maajh
1ਮਾਝ ਮਹਲਾ ੫ ॥
2ਕੀਨੀ ਦਇਆ ਗੋਪਾਲ ਗੁਸਾਈ ॥
3ਗੁਰ ਕੇ ਚਰਣ ਵਸੇ ਮਨ ਮਾਹੀ ॥
4ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥
5ਮਨਿ ਤਨਿ ਵਸਿਆ ਸਚਾ ਸੋਈ ॥
6ਬਿਖੜਾ ਥਾਨੁ ਨ ਦਿਸੈ ਕੋਈ ॥
7ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥
8ਜੋ ਕਿਛੁ ਕਰੇ ਸੁ ਆਪੇ ਆਪੈ ॥
9ਬੁਧਿ ਸਿਆਣਪ ਕਿਛੂ ਨ ਜਾਪੈ ॥
10ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥
11ਚਰਣ ਕਮਲ ਜਨ ਕਾ ਆਧਾਰੋ ॥
12ਆਠ ਪਹਰ ਰਾਮ ਨਾਮੁ ਵਾਪਾਰੋ ॥
13ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥
14ਮਾਝ ਮਹਲਾ ੫ ॥
15ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥
16ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥
17ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥੧॥
18ਸਚੁ ਵਡਾਈ ਕੀਮ ਨ ਪਾਈ ॥
19ਕੁਦਰਤਿ ਕਰਮੁ ਨ ਕਹਣਾ ਜਾਈ ॥
20ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥੨॥
21ਸਚੁ ਸਾਲਾਹਣੁ ਵਡਭਾਗੀ ਪਾਈਐ ॥
22ਗੁਰ ਪਰਸਾਦੀ ਹਰਿ ਗੁਣ ਗਾਈਐ ॥
23ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥੩॥
24ਸਚੇ ਅੰਤੁ ਨ ਜਾਣੈ ਕੋਈ ॥
25ਥਾਨਿ ਥਨੰਤਰਿ ਸਚਾ ਸੋਈ ॥
26ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥੪॥੩੭॥੪੪॥
27ਮਾਝ ਮਹਲਾ ੫ ॥
28ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥
29ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥
30ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥
31ਸਿਮਰਤ ਨਾਮੁ ਦੋਖ ਸਭਿ ਲਾਥੇ ॥
32ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥
33ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥
34ਪ੍ਰਭੁ ਸਮਰਥੁ ਵਡ ਊਚ ਅਪਾਰਾ ॥
35ਨਉ ਨਿਧਿ ਨਾਮੁ ਭਰੇ ਭੰਡਾਰਾ ॥
36ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥
37ਕਰਿ ਕਿਰਪਾ ਮੇਰੇ ਦੀਨ ਦਇਆਲਾ ॥
38ਜਾਚਿਕੁ ਜਾਚੈ ਸਾਧ ਰਵਾਲਾ ॥
39ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥੪॥੩੮॥੪੫॥
40ਮਾਝ ਮਹਲਾ ੫ ॥
41ਐਥੈ ਤੂੰਹੈ ਆਗੈ ਆਪੇ ॥
42ਜੀਅ ਜੰਤ੍ਰ ਸਭਿ ਤੇਰੇ ਥਾਪੇ ॥
43ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥
44ਰਸਨਾ ਜਪਿ ਜਪਿ ਜੀਵੈ ਸੁਆਮੀ ॥
45ਪਾਰਬ੍ਰਹਮ ਪ੍ਰਭ ਅੰਤਰਜਾਮੀ ॥
46ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥
47ਨਾਮੁ ਅਵਖਧੁ ਜਿਨਿ ਜਨ ਤੇਰੈ ਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath