ਗੁਰੂ ਗ੍ਰੰਥ ਸਾਹਿਬ 1080 · Raag Maaroo · Guru Arjan Dev Ji
1ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥
2ਮਾਰੂ ਮਹਲਾ ੫ ॥
3ਪ੍ਰਭ ਸਮਰਥ ਸਰਬ ਸੁਖ ਦਾਨਾ ॥
4ਸਿਮਰਉ ਨਾਮੁ ਹੋਹੁ ਮਿਹਰਵਾਨਾ ॥
5ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥
6ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥
7ਜਨਮ ਜਨਮ ਕੀ ਮੈਲੁ ਮਿਟਾਵਉ ॥
8ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥
9ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥
10ਏਕਾ ਓਟ ਤਜਉ ਬਿਖੁ ਕਾਮੀ ॥
11ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥
12ਰਸਨਾ ਗੁਣ ਗਾਵੈ ਹਰਿ ਤੇਰੇ ॥
13ਮਿਟਹਿ ਕਮਾਤੇ ਅਵਗੁਣ ਮੇਰੇ ॥
14ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥
15ਚਰਨ ਕਮਲ ਜਪਿ ਬੋਹਿਥਿ ਚਰੀਐ ॥
16ਸੰਤਸੰਗਿ ਮਿਲਿ ਸਾਗਰੁ ਤਰੀਐ ॥
17ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥
18ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥
19ਕ੍ਰਿਪਾ ਨਿਧਾਨ ਦੀਨ ਦਇਆਲਾ ॥
20ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥
21ਮਨੁ ਤਨੁ ਅਰਪਿ ਧਰੀ ਹਰਿ ਆਗੈ ॥
22ਜਨਮ ਜਨਮ ਕਾ ਸੋਇਆ ਜਾਗੈ ॥
23ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥
24ਜਲਿ ਥਲਿ ਪੂਰਨ ਅੰਤਰਜਾਮੀ ॥
25ਘਟਿ ਘਟਿ ਰਵਿਆ ਅਛਲ ਸੁਆਮੀ ॥
26ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥
27ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥
28ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥
29ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥
30ਛਾਤੀ ਸੀਤਲ ਮਨੁ ਤਨੁ ਠੰਢਾ ॥
31ਜਨਮ ਮਰਣ ਕੀ ਮਿਟਵੀ ਡੰਝਾ ॥
32ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥
33ਏਕੋ ਏਕੁ ਰਵਿਆ ਸਭ ਠਾਈ ॥
34ਤਿਸੁ ਬਿਨੁ ਦੂਜਾ ਕੋਈ ਨਾਹੀ ॥
35ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥
36ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥
37ਗੁਰੁ ਕਰਤਾ ਗੁਰੁ ਸਦ ਬਖਸੰਦੁ ॥
38ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥
39ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥
40ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥
41ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥
42ਜਾਚਕੁ ਜਾਚੈ ਤੁਮਹਿ ਅਰਾਧੈ ॥
43ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥
44ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath