ਗੁਰੂ ਗ੍ਰੰਥ ਸਾਹਿਬ 1081 · Raag Maaroo · Guru Arjan Dev Ji
1ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥
2ਲਗੀ ਲਾਗਿ ਸੰਤ ਸੰਗਾਰਾ ॥
3ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥
4ਸੋਲਹ ਕਲਾ ਸੰਪੂਰਨ ਫਲਿਆ ॥
5ਅਨਤ ਕਲਾ ਹੋਇ ਠਾਕੁਰੁ ਚੜਿਆ ॥
6ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥
7ਮਾਰੂ ਸੋਲਹੇ ਮਹਲਾ ੫
8ੴ ਸਤਿਗੁਰ ਪ੍ਰਸਾਦਿ ॥
9ਤੂ ਸਾਹਿਬੁ ਹਉ ਸੇਵਕੁ ਕੀਤਾ ॥
10ਜੀਉ ਪਿੰਡੁ ਸਭੁ ਤੇਰਾ ਦੀਤਾ ॥
11ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥
12ਤੁਮਹਿ ਪਠਾਏ ਤਾ ਜਗ ਮਹਿ ਆਏ ॥
13ਜੋ ਤੁਧੁ ਭਾਣਾ ਸੇ ਕਰਮ ਕਮਾਏ ॥
14ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥
15ਊਹਾ ਹੁਕਮੁ ਤੁਮਾਰਾ ਸੁਣੀਐ ॥
16ਈਹਾ ਹਰਿ ਜਸੁ ਤੇਰਾ ਭਣੀਐ ॥
17ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥
18ਤੂ ਪਿਤਾ ਸਭਿ ਬਾਰਿਕ ਥਾਰੇ ॥
19ਜਿਉ ਖੇਲਾਵਹਿ ਤਿਉ ਖੇਲਣਹਾਰੇ ॥
20ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥
21ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥
22ਇਕਿ ਪਠਾਏ ਦੇਸ ਦਿਸੰਤਰਿ ॥
23ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥
24ਕਵਨ ਸੁ ਮੁਕਤੀ ਕਵਨ ਸੁ ਨਰਕਾ ॥
25ਕਵਨੁ ਸੈਸਾਰੀ ਕਵਨੁ ਸੁ ਭਗਤਾ ॥
26ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥
27ਹੁਕਮੇ ਮੁਕਤੀ ਹੁਕਮੇ ਨਰਕਾ ॥
28ਹੁਕਮਿ ਸੈਸਾਰੀ ਹੁਕਮੇ ਭਗਤਾ ॥
29ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥
30ਸਾਗਰੁ ਕੀਨਾ ਅਤਿ ਤੁਮ ਭਾਰਾ ॥
31ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥
32ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥
33ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥
34ਜੀਅ ਜੰਤ ਓਪਾਇ ਸਮਾਇਆ ॥
35ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥
36ਵਡਾ ਸਾਹਿਬੁ ਵਡੀ ਨਾਈ ॥
37ਵਡ ਦਾਤਾਰੁ ਵਡੀ ਜਿਸੁ ਜਾਈ ॥
38ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥
39ਕੀਮਤਿ ਕੋਇ ਨ ਜਾਣੈ ਦੂਜਾ ॥
40ਆਪੇ ਆਪਿ ਨਿਰੰਜਨ ਪੂਜਾ ॥
41ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥
42ਕੇਤੜਿਆ ਦਿਨ ਗੁਪਤੁ ਕਹਾਇਆ ॥
43ਕੇਤੜਿਆ ਦਿਨ ਸੁੰਨਿ ਸਮਾਇਆ ॥
44ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥
45ਆਪੇ ਸਕਤੀ ਸਬਲੁ ਕਹਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath