ਗੁਰੂ ਗ੍ਰੰਥ ਸਾਹਿਬ 1083 · Raag Maaroo · Guru Arjan Dev Ji
1ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥
2ਪਤਿਤ ਪਾਵਨ ਦੁਖ ਭੈ ਭੰਜਨੁ ॥
3ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥
4ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥
5ਨਿਰੰਕਾਰੁ ਅਛਲ ਅਡੋਲੋ ॥
6ਜੋਤਿ ਸਰੂਪੀ ਸਭੁ ਜਗੁ ਮਉਲੋ ॥
7ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥
8ਆਪੇ ਗੋਪੀ ਆਪੇ ਕਾਨਾ ॥
9ਆਪੇ ਗਊ ਚਰਾਵੈ ਬਾਨਾ ॥
10ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥
11ਏਕ ਜੀਹ ਗੁਣ ਕਵਨ ਬਖਾਨੈ ॥
12ਸਹਸ ਫਨੀ ਸੇਖ ਅੰਤੁ ਨ ਜਾਨੈ ॥
13ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥
14ਓਟ ਗਹੀ ਜਗਤ ਪਿਤ ਸਰਣਾਇਆ ॥
15ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥
16ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥
17ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥
18ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥
19ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥
20ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥
21ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥
22ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥
23ਕਿਰਤਮ ਨਾਮ ਕਥੇ ਤੇਰੇ ਜਿਹਬਾ ॥
24ਸਤਿ ਨਾਮੁ ਤੇਰਾ ਪਰਾ ਪੂਰਬਲਾ ॥
25ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥
26ਤੇਰੀ ਗਤਿ ਮਿਤਿ ਤੂਹੈ ਜਾਣਹਿ ॥
27ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥
28ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥
29ਮਾਰੂ ਮਹਲਾ ੫ ॥
30ਅਲਹ ਅਗਮ ਖੁਦਾਈ ਬੰਦੇ ॥
31ਛੋਡਿ ਖਿਆਲ ਦੁਨੀਆ ਕੇ ਧੰਧੇ ॥
32ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥
33ਸਚੁ ਨਿਵਾਜ ਯਕੀਨ ਮੁਸਲਾ ॥
34ਮਨਸਾ ਮਾਰਿ ਨਿਵਾਰਿਹੁ ਆਸਾ ॥
35ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥
36ਸਰਾ ਸਰੀਅਤਿ ਲੇ ਕੰਮਾਵਹੁ ॥
37ਤਰੀਕਤਿ ਤਰਕ ਖੋਜਿ ਟੋਲਾਵਹੁ ॥
38ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥
39ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥
40ਦਸ ਅਉਰਾਤ ਰਖਹੁ ਬਦ ਰਾਹੀ ॥
41ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥
42ਮਕਾ ਮਿਹਰ ਰੋਜਾ ਪੈ ਖਾਕਾ ॥
43ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥
44ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath