ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1084 · Raag Maaroo · Guru Arjan Dev Ji

1ਸਚੁ ਕਮਾਵੈ ਸੋਈ ਕਾਜੀ ॥

2ਜੋ ਦਿਲੁ ਸੋਧੈ ਸੋਈ ਹਾਜੀ ॥

3ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥

4ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥

5ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥

6ਦਿਲ ਮਹਿ ਜਾਨਹੁ ਸਭ ਫਿਲਹਾਲਾ ॥

7ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥

8ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥

9ਅਵਲਿ ਸਿਫਤਿ ਦੂਜੀ ਸਾਬੂਰੀ ॥

10ਤੀਜੈ ਹਲੇਮੀ ਚਉਥੈ ਖੈਰੀ ॥

11ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥

12ਸਗਲੀ ਜਾਨਿ ਕਰਹੁ ਮਉਦੀਫਾ ॥

13ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥

14ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥

15ਹਕੁ ਹਲਾਲੁ ਬਖੋਰਹੁ ਖਾਣਾ ॥

16ਦਿਲ ਦਰੀਆਉ ਧੋਵਹੁ ਮੈਲਾਣਾ ॥

17ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥

18ਕਾਇਆ ਕਿਰਦਾਰ ਅਉਰਤ ਯਕੀਨਾ ॥

19ਰੰਗ ਤਮਾਸੇ ਮਾਣਿ ਹਕੀਨਾ ॥

20ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥

21ਮੁਸਲਮਾਣੁ ਮੋਮ ਦਿਲਿ ਹੋਵੈ ॥

22ਅੰਤਰ ਕੀ ਮਲੁ ਦਿਲ ਤੇ ਧੋਵੈ ॥

23ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥

24ਜਾ ਕਉ ਮਿਹਰ ਮਿਹਰ ਮਿਹਰਵਾਨਾ ॥

25ਸੋਈ ਮਰਦੁ ਮਰਦੁ ਮਰਦਾਨਾ ॥

26ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥

27ਕੁਦਰਤਿ ਕਾਦਰ ਕਰਣ ਕਰੀਮਾ ॥

28ਸਿਫਤਿ ਮੁਹਬਤਿ ਅਥਾਹ ਰਹੀਮਾ ॥

29ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥

30ਮਾਰੂ ਮਹਲਾ ੫ ॥

31ਪਾਰਬ੍ਰਹਮ ਸਭ ਊਚ ਬਿਰਾਜੇ ॥

32ਆਪੇ ਥਾਪਿ ਉਥਾਪੇ ਸਾਜੇ ॥

33ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥

34ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥

35ਰਕਤ ਕਿਰਮ ਮਹਿ ਨਹੀ ਸੰਘਾਰਿਆ ॥

36ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥

37ਚਰਣ ਕਮਲ ਸਰਣਾਈ ਆਇਆ ॥

38ਸਾਧਸੰਗਿ ਹੈ ਹਰਿ ਜਸੁ ਗਾਇਆ ॥

39ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥

40ਸਮਰਥ ਅਕਥ ਅਗੋਚਰ ਦੇਵਾ ॥

41ਜੀਅ ਜੰਤ ਸਭਿ ਤਾ ਕੀ ਸੇਵਾ ॥

42ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥

43ਤਿਸਹਿ ਪਰਾਪਤਿ ਹੋਇ ਨਿਧਾਨਾ ॥

44ਰਾਮ ਨਾਮ ਰਸੁ ਅੰਤਰਿ ਮਾਨਾ ॥

45ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath