ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1085 · Raag Maaroo · Guru Arjan Dev Ji

1ਆਦਿ ਅੰਤਿ ਮਧਿ ਪ੍ਰਭੁ ਸੋਈ ॥

2ਆਪੇ ਕਰਤਾ ਕਰੇ ਸੁ ਹੋਈ ॥

3ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥

4ਊਤਮ ਬਾਣੀ ਗਾਉ ਗੋੁਪਾਲਾ ॥

5ਸਾਧਸੰਗਤਿ ਕੀ ਮੰਗਹੁ ਰਵਾਲਾ ॥

6ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥

7ਸੰਤਾ ਕੀ ਇਹ ਰੀਤਿ ਨਿਰਾਲੀ ॥

8ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥

9ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥

10ਜਹ ਦੇਖਾ ਤਹ ਅੰਤਰਜਾਮੀ ॥

11ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥

12ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥

13ਤਤੀ ਵਾਉ ਨ ਤਾ ਕਉ ਲਾਗੈ ॥

14ਸਿਮਰਤ ਨਾਮੁ ਅਨਦਿਨੁ ਜਾਗੈ ॥

15ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥

16ਰੋਗ ਸੋਗ ਦੂਖ ਤਿਸੁ ਨਾਹੀ ॥

17ਸਾਧਸੰਗਿ ਹਰਿ ਕੀਰਤਨੁ ਗਾਹੀ ॥

18ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥

19ਨਾਮ ਰਤਨੁ ਤੇਰਾ ਹੈ ਪਿਆਰੇ ॥

20ਰੰਗਿ ਰਤੇ ਤੇਰੈ ਦਾਸ ਅਪਾਰੇ ॥

21ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥

22ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥

23ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥

24ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥

25ਸਾਜਨੁ ਮੀਤੁ ਪਿਆਰਾ ਸੋਈ ॥

26ਏਕੁ ਦ੍ਰਿੜਾਏ ਦੁਰਮਤਿ ਖੋਈ ॥

27ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥

28ਤੁਧੁ ਵਿਣੁ ਨਾਹੀ ਕੋਈ ਮੇਰਾ ॥

29ਗੁਰਿ ਪਕੜਾਏ ਪ੍ਰਭ ਕੇ ਪੈਰਾ ॥

30ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥

31ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥

32ਆਠ ਪਹਰ ਹਰਿ ਹਰਿ ਕਉ ਧਿਆਈ ॥

33ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥

34ਮਾਰੂ ਮਹਲਾ ੫

35ੴ ਸਤਿਗੁਰ ਪ੍ਰਸਾਦਿ ॥

36ਚਰਨ ਕਮਲ ਹਿਰਦੈ ਨਿਤ ਧਾਰੀ ॥

37ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥

38ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥

39ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥

40ਜੀਉ ਪਿੰਡੁ ਦੇ ਸਾਜਿ ਸਵਾਰੇ ॥

41ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥

42ਜਾ ਤੇ ਬਿਰਥਾ ਕੋਊ ਨਾਹੀ ॥

43ਆਠ ਪਹਰ ਹਰਿ ਰਖੁ ਮਨ ਮਾਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath