ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1086 · Raag Maaroo · Guru Arjan Dev Ji

1ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥

2ਚਾਰਿ ਪਦਾਰਥ ਅਸਟ ਦਸਾ ਸਿਧਿ ॥

3ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥

4ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥

5ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥

6ਜਨਮੁ ਪਦਾਰਥੁ ਜੀਤੁ ਪਰਾਣੀ ॥

7ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥

8ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥

9ਪੂਰਨ ਪੂਰਿ ਰਹਿਆ ਦਿਨੁ ਰਾਤੀ ॥

10ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥

11ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥

12ਜਲਤਾ ਫਿਰੈ ਰਹੈ ਨਿਤ ਤਾਤਾ ॥

13ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥

14ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥

15ਮਾਤ ਗਰਭ ਮਹਿ ਰਾਖਿ ਨਿਵਾਜਿਆ ॥

16ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥

17ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥

18ਘਟਿ ਘਟਿ ਵਸਹਿ ਸਭਨ ਕੈ ਨੇਰੇ ॥

19ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥

20ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥

21ਤਿਸ ਹੀ ਪੁਰਖ ਨ ਵਿਆਪੈ ਮਾਇਆ ॥

22ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥

23ਆਗਿਆ ਦੂਖ ਸੂਖ ਸਭਿ ਕੀਨੇ ॥

24ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥

25ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥

26ਸੋਈ ਭਗਤੁ ਸੋਈ ਵਡ ਦਾਤਾ ॥

27ਸੋਈ ਪੂਰਨ ਪੁਰਖੁ ਬਿਧਾਤਾ ॥

28ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥

29ਮਿਰਤੁ ਦੂਖ ਸੂਖ ਲਿਖਿ ਪਾਏ ॥

30ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥

31ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥

32ਅੰਧ ਕੂਪ ਤੇ ਸੇਈ ਕਾਢੇ ॥

33ਜਨਮ ਜਨਮ ਕੇ ਟੂਟੇ ਗਾਂਢੇ ॥

34ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥

35ਤੇਰੀ ਕੀਮਤਿ ਕਹਣੁ ਨ ਜਾਈ ॥

36ਅਚਰਜ ਰੂਪੁ ਵਡੀ ਵਡਿਆਈ ॥

37ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥

38ਮਾਰੂ ਵਾਰ ਮਹਲਾ ੩

39ੴ ਸਤਿਗੁਰ ਪ੍ਰਸਾਦਿ ॥

40ਸਲੋਕੁ ਮਃ ੧ ॥

41ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥

42ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath