ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1087 · Raag Maaroo · Guru Nanak Dev Ji

1ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥

2ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥

3ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥

4ਮਃ ੪ ॥

5ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥

6ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥

7ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥

8ਪਉੜੀ ॥

9ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥

10ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥

11ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥

12ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥

13ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥

14ਸਲੋਕੁ ਮਃ ੩ ॥

15ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥

16ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥

17ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥

18ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥

19ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥

20ਮਃ ੪ ॥

21ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥

22ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥

23ਮਃ ੪ ॥

24ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥

25ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥

26ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥

27ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥

28ਪਉੜੀ ॥

29ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥

30ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥

31ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥

32ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥

33ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥

34ਸਲੋਕੁ ਮਃ ੧ ॥

35ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥

36ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥

37ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥

38ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥

39ਮਃ ੩ ॥

40ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥

41ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥

42ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥

43ਪਉੜੀ ॥

44ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥

45ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥

46ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥

47ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath